ਗੁਰਦਾਸਪੁਰ, 23 ਸਤੰਬਰ 2026 (ਮੰਨਨ ਸੈਣੀ)। ਗੁਰਦਾਸਪੁਰ ਸਦਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 50 ਹਜ਼ਾਰ ਰੁਪਏ ਦੀ ਨਕਦੀ, ਦੋ ਪਿਸਤੌਲ, ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ। ਇਸ ਸੰਬੰਧੀ ਪੁਲਿਸ ਵੱਲੋਂ ਆਧਿਕਾਰਤ ਤੌਰ ਤੇ ਜਲਦ ਹੀ ਪ੍ਰੈਸ ਵਾਰਤਾ ਕਰਕੇ ਇਸਦਾ ਖੁਲਾਸਾ ਕੀਤਾ ਜਾ ਸਕਦਾ।
ਇਸ ਖ਼ਬਰ ਨੂੰ ਅਪਡੇਟ ਕੀਤਾ ਜਾਵੇਗਾ ਅਤੇ ਜਲਦੀ ਪੂਰੀ ਜਾਣਕਾਰੀ ਅਪਲੋਡ ਕੀਤੀ ਜਾਵੇਗੀ।
