ਗੁਰਦਾਸਪੁਰ ਪੁਲਿਸ ਵੱਲੋਂ 262 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀ ਗ੍ਰਿਫ਼ਤਾਰ

ਗੁਰਦਾਸਪੁਰ, 23 ਸਤੰਬਰ 2026 (ਮੰਨਨ ਸੈਣੀ)– ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਮਾਣਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਮਾਣਯੋਗ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਜੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਦੋਰਾਂਗਲਾ ਵਿਖੇ ਗਸ਼ਤ ਦੌਰਾਨ ਇੱਕ ਨੌਜਵਾਨ ਸਾਜਨਪ੍ਰੀਤ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਗਈ। ਤਲਾਸ਼ੀ ਦੌਰਾਨ ਉਸ ਪਾਸੋਂ 262 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਸ ਸਬੰਧੀ ਦੋਸ਼ੀ ਦੇ ਖਿਲਾਫ਼ ਮੁਕੱਦਮਾ ਨੰਬਰ 98 ਮਿਤੀ 22.09.2026, ਜੁਰਮ 21(C)-61-85 ਐਨ.ਡੀ.ਪੀ.ਐਸ. ਐਕਟ, ਥਾਣਾ ਦੋਰਾਂਗਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ। ਜੋ ਦੌਰਾਨੇ ਦੋਸ਼ੀ ਦੀ ਪੁੱਛ-ਗਿੱਛ ਉਕਤ ਮੁਕੱਦਮਾ ਵਿੱਚ ਵਾਧਾ ਜੁਰਮ 29 ਐਨ.ਡੀ.ਪੀ.ਐਸ. ਐਕਟ ਦਾ ਕਰਕੇ ਦੋਸ਼ੀ ਜਸਕਰਨਜੀਤ ਸਿੰਘ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।

ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਆਦਿਤਿਆ ਨੇ ਦੱਸਿਆ ਕਿ ਇਹ ਬਰਾਮਦਗੀ ਨਸ਼ਾ ਤਸਕਰਾਂ ਲਈ ਇੱਕ ਵੱਡਾ ਝਟਕਾ ਹੈ। ਇਸ ਮਹੀਨੇ ਦੌਰਾਨ ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰਾਂ ਦੇ ਨੈੱਟਵਰਕ ਵਿਰੁੱਧ ਲਗਾਤਾਰ ਅਤੇ ਸਖ਼ਤ ਕਾਰਵਾਈ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਵਪਾਰਕ ਮਾਤਰਾ (Commercial Quantity) ਦੀ ਹੈਰੋਇਨ ਦੇ 08 ਮੁਕੱਦਮੇ ਦਰਜ, 15 ਦੋਸ਼ੀ ਗ੍ਰਿਫ਼ਤਾਰ ਅਤੇ ਲਗਭਗ 8.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਇਨ੍ਹਾਂ ਕਾਰਵਾਈਆਂ ਦੌਰਾਨ 11 ਪਿਸਤੌਲ ਅਤੇ 01 ਰਿਵਾਲਵਰ ਵੀ ਬਰਾਮਦ ਕੀਤਾ ਗਿਆ ਹੈ।

Exit mobile version