ਮਾਨਸਾ ਘਟਨਾ ‘ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਦੁੱਖ ਦਾ ਪ੍ਰਗਟਾਵਾ

ਮ੍ਰਿਤਕ ਅਰਸ਼ਦੀਪ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਜ਼ਖਮੀ ਵਰਕਰਾਂ ਦਾ ਏਮਜ਼ ਬਠਿੰਡਾ ਵਿਖੇ ਜਾਣਿਆ ਹਾਲ

ਪਾਰਟੀ ਵਲੋਂ ਪਰਿਵਾਰਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ

ਚੰਡੀਗੜ੍ਹ, 23 ਸਤੰਬਰ 2026 (ਦੀ ਪੰਜਾਬ ਵਾਇਰ)– ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਾਨਸਾ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਭਾਜਪਾ ਵਰਕਰ ਦੀ ਦੁੱਖਦਾਈ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਮਾਨਸਾ ਵਿਖੇ ਮ੍ਰਿਤਕ ਅਰਸ਼ਦੀਪ ਸਿੰਘ ਦੇ ਪਰਿਵਾਰ ਨੂੰ ਮਿਲੇ ਅਤੇ ਦੁੱਖ ਸਾਂਝਾ ਕੀਤਾ। ਉਹਨਾਂ ਪਰਿਵਾਰ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਹਰ ਸੰਭਵ ਮੱਦਦ ਦੇਣ ਅਤੇ ਹਰ ਸਮੇਂ ਸਾਥ ਦੇਣ ਦਾ ਭਰੋਸਾ ਦਿੱਤਾ।

ਉਥੇ ਹੁਣ ਸੂਬਾ ਪ੍ਰਧਾਨ ਢਿੱਲੋਂ ਬਠਿੰਡਾ ਵਿਖੇ ਏਮਜ਼ ਹਸਪਤਾਲ ਵੀ ਪਹੁੰਚੇ, ਜਿੱਥੇ ਉਹਨਾਂ ਘਟਨਾ ਦੇ ਜ਼ਖ਼ਮੀ ਸੁਨੀਲ ਕੁਮਾਰ, ਭੀਮ ਕੁਮਾਰ, ਮੋਹਿਤ ਅਤੇ ਨਵਦੀਪ ਸਿੰਘ ਦਾ ਹਾਲ ਜਾਣਿਆ।

 ਉਹਨਾਂ ਹਸਪਤਾਲ ਦੇ ਡਾਕਟਰਾਂ ਨੂੰ ਜ਼ਖ਼ਮੀ ਵਰਕਰਾਂ ਨੂੰ ਇਲਾਜ ਵਿਚ ਕੋਈ ਪ੍ਰੇਸ਼ਾਨੀ ਨਾ ਆਉਣ ਦੀ ਗੱਲ ਵੀ ਕਹੀ ਅਤੇ ਨਾਲ ਵਰਕਰਾਂ ਦੇ ਪਰਿਵਾਰਾਂ ਨੂੰ ਉਹਨਾਂ ਨਾਲ ਡੱਟ ਕੇ ਖੜ੍ਹਨ ਦਾ ਭਰੋਸਾ ਦਿੱਤਾ।

ਇਸ ਮੌਕੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਘਟਨਾ ਬਹੁਤ ਦੁੱਖਦਾਈ ਹੈ। ਇਸ ਵਿੱਚ ਜੁਝਾਰੂ ਵਰਕਰ ਅਰਸ਼ਦੀਪ ਸਿੰਘ ਦੀ ਮੌਤ ਹੋ ਗਈ ਅਤੇ ਪੰਜ ਵਰਕਰ ਜ਼ਖ਼ਮੀ ਹੋ ਗਏ। ਅਰਸ਼ਦੀਪ ਦਾ ਇਸ ਜਹਾਨ ਤੋਂ ਚਲੇ ਜਾਣ ਨਾਲ ਪਰਿਵਾਰ ਦੇ ਨਾਲ-ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।‌ ਉਹਨਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਭਾਰਤੀ ਜਨਤਾ ਪਾਰਟੀ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਪੂਰੀ ਮੱਦਦ ਕੀਤੀ ਜਾਵੇਗੀ।

Exit mobile version