ਸਮਸ਼ੇਰ ਸਿੰਘ ਨੇ ਬਹਿਰਾਮਪੁਰ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਦੀਨਾਨਗਰ/ਗੁਰਦਾਸਪੁਰ 27 ਸਤੰਬਰ 2026 (ਮੰਨਨ ਸੈਣੀ)– ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇੰਚਾਰਜ ਸਮਸ਼ੇਰ ਸਿੰਘ ਨੇ ਬਹਿਰਾਮਪੁਰ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਹੱਲ ਕੀਤੀਆਂ।

ਇਸ ਮੌਕੇ ਸਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਸਿਹਤ ਯੋਜਨਾ ਕਾਰਡ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਬਣਨਗੇ, ਜਿਸ ਨਾਲ ਹੁਣ ਕੋਈ ਵੀ ਵਿਅਕਤੀ ਇਲਾਜ ਦੇ ਖਰਚੇ ਕਰਕੇ ਚੰਗੀਆਂ ਸਿਹਤ ਸੇਵਾਵਾਂ ਤੋਂ ਵਾਂਝਾ ਨਹੀਂ ਰਹੇਗਾ।

ਉਨ੍ਹਾਂ ਕਿਹਾ ਕਿ ਕਾਰਡ ਧਾਰਕ ਸਰਕਾਰੀ ਦੇ ਨਾਲ-ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਹਰ ਹਾਲ ਪੂਰਾ ਕੀਤਾ ਗਿਆ ਹੈ।

ਇਸ ਮੌਕੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਬੀਮਾ ਕਾਰਡ ਬਣਨ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ।

Exit mobile version