ਯਾਦਵਿੰਦਰ ਸਿੰਘ ਬੁੱਟਰ ਨੇ ਪੰਜਾਬ ਭਾਜਪਾ ਪ੍ਰਭਾਰੀ ਸਤੀਸ਼ ਪੂਨੀਆ ਅਤੇ ਸਹਿ-ਪ੍ਰਭਾਰੀ ਵਰਿੰਦਰ ਸਚਦੇਵਾ ਨਾਲ ਕੀਤੀ ਮੁਲਾਕਾਤ
ਬਟਾਲਾ, 4 ਅਕਤੂਬਰ 2026 ): ਭਾਰਤੀ ਜਨਤਾ ਪਾਰਟੀ ਦੇ ਪੰਜਾਬ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਭਾਜਪਾ ਪ੍ਰਭਾਰੀ ਸਤੀਸ਼ ਪੂਨੀਆ ਅਤੇ ਪੰਜਾਬ ਭਾਜਪਾ ਦੇ ਸਹਿ-ਪ੍ਰਭਾਰੀ ਵਰਿੰਦਰ ਸਚਦੇਵਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਜਥੇਬੰਦਕ ਵਿਸਥਾਰ, ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਸਰਗਰਮੀ ਵਧਾਉਣ ਅਤੇ ਜਨ ਸੰਪਰਕ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵੀ ਚਰਚਾ ਹੋਈ।
ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਸਤੀਸ਼ ਪੂਨੀਆ ਅਤੇ ਵਰਿੰਦਰ ਸਚਦੇਵਾ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਾਜਪਾ ਤੇਜ਼ੀ ਨਾਲ ਮਜ਼ਬੂਤ ਹੋ ਰਹੀ ਹੈ ਅਤੇ ਪਾਰਟੀ ਦੇ ਆਗੂਆਂ ਵੱਲੋਂ ਭਾਜਪਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਵਰਕਰਾਂ ਦੀ ਭੂਮਿਕਾ ਅਹਿਮ ਹੈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਵਰਕਰ ਲਗਾਤਾਰ ਮਿਹਨਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਤੀਸ਼ ਪੂਨੀਆ ਅਤੇ ਵਰਿੰਦਰ ਸਚਦੇਵਾ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਲਗਾਤਾਰ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਬੁਨਿਆਦੀ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਬੁੱਟਰ ਨੇ ਕਿਹਾ ਕਿ ਭਾਜਪਾ ਵਰਕਰ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾ ਰਹੇ ਹਨ। ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਇਤਿਹਾਸਕ ਜਿੱਤ ਦਰਜ ਕਰੇਗੀ ਅਤੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਜਾਣ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਯਾਦਵਿੰਦਰ ਸਿੰਘ ਬੁੱਟਰ ਵੱਲੋਂ ਪੰਜਾਬ ਭਾਜਪਾ ਦੇ ਸਹਿ-ਪ੍ਰਭਾਰੀ ਵੀਰਿੰਦਰ ਸਚਦੇਵਾ ਨੂੰ ਵੀ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
