ਕਲੋਨੀ ਵਿੱਚ ਰਹਿ ਗਏ ਕੰਮਾਂ ਬਾਰੇ ਕੀਤੀ ਵਿਚਾਰ-ਚਰਚਾ
ਗੁਰਦਾਸਪੁਰ, 4 ਅਕਤੂਬਰ 2026 (ਮੰਨਨ ਸੈਣੀ)– ਸ਼ਹਿਰ ਦੀ ਸਕੀਮ ਨੰਬਰ-1 ਇੰਪਰੂਵਮੈਂਟ ਟਰੱਸਟ ਕਲੋਨੀ ਦੇ ਵਾਸੀ ਨਗਰ ਕੌਂਸਲ ਪ੍ਰਧਾਨ ਬਣਨ ‘ਤੇ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੂੰ ਵਧਾਈ ਦੇਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ। ਇਹ ਮੁਲਾਕਾਤ ਸਾਬਕਾ ਚੇਅਰਮੈਨ ਰੰਜਨ ਸ਼ਰਮਾ ਰੰਜੂ ਅਤੇ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ-1 ਦੇ ਪ੍ਰਧਾਨ ਗੁਰਕਿਰਪਾਲ ਸਿੰਘ ਪਾਲੀ ਦੀ ਅਗਵਾਈ ਹੇਠ ਕੀਤੀ ਗਈ। ਨਗਰ ਕੌਂਸਲ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਕਲੋਨੀ ਵਾਸੀ ਉਨ੍ਹਾਂ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਸਭ ਨੇ ਇਕੱਠੇ ਬੈਠ ਕੇ ਸਵੇਰ ਦਾ ਨਾਸ਼ਤਾ ਵੀ ਕੀਤਾ ਅਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਇਸ ਦੌਰਾਨ ਕਲੋਨੀ ਵਾਸੀਆਂ ਨੇ ਸਕੀਮ ਨੰਬਰ-1 ਵਿੱਚ ਪਹਿਲਾਂ ਕਰਵਾਏ ਗਏ ਵਿਕਾਸ ਕੰਮਾਂ ਲਈ ਐਡਵੋਕੇਟ ਬਲਜੀਤ ਸਿੰਘ ਪਾਹੜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕਲੋਨੀ ਵਿੱਚ ਜੋ ਕੰਮ ਹੋਏ ਹਨ, ਉਹ ਸ਼ਲਾਘਾਯੋਗ ਹਨ। ਨਾਲ ਹੀ ਕਲੋਨੀ ਵਿੱਚ ਜੋ ਕੰਮ ਹਾਲੇ ਰਹਿੰਦੇ ਹਨ, ਉਨ੍ਹਾਂ ਬਾਰੇ ਵੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਪ੍ਰਧਾਨ ਸਾਹਮਣੇ ਰੱਖੇ।
ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਲੋਨੀ ਵਾਸੀਆਂ ਦੀ ਗੱਲ ਧਿਆਨ ਨਾਲ ਸੁਣੀ ਅਤੇ ਕਿਹਾ ਕਿ ਕਲੋਨੀ ਵਿੱਚ ਜੋ ਕੰਮ ਰਹਿ ਗਏ ਹਨ, ਉਹ ਵੀ ਛੇਤੀ ਕਰਵਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਖੇਤਰ ਵਿੱਚ ਸਫ਼ਾਈ, ਸੜਕਾਂ, ਪਾਣੀ, ਰੋਸ਼ਨੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਮਜ਼ਬੂਤ ਕੀਤਾ ਜਾਵੇਗਾ। ਪ੍ਰਧਾਨ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਇਸ ਲਈ ਉਹ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਭ ਦੇ ਸਹਿਯੋਗ ਨਾਲ ਹੀ ਸ਼ਹਿਰ ਦਾ ਸਮੁੱਚਾ ਵਿਕਾਸ ਸੰਭਵ ਹੈ।
