ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਕੀਤੀ ਗਈ ਡੋਰ ਟੂ ਡੋਰ ਕੰਪੇਨ ਦੀ ਸ਼ੁਰੂਆਤ

ਗੁਰਦਾਸਪੁਰ, 6 ਅਕਤੂਬਰ 2026 (ਮੰਨਨ ਸੈਣੀ)। ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਤਿੱਬੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਮੈਂਬਰ ਕੋਰ ਕਮੇਟੀ ਅਤੇ ਹਲਕਾ ਇੰਚਾਰਜ ਸਰਦਾਰ ਗੁਰਬਚਨ ਸਿੰਘ ਜੀ ਵੱਲੋਂ ਰੋਡ ਟੂ ਡੋਰ ਕੰਪੇਨ ਦੀ ਸ਼ੁਰੂਆਤ ਕੀਤੀ ਗਈ। ਇੱਥੇ ਗੌਰਵਤਲ ਹੈ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਵੱਲੋਂ ਅੱਜ 6 ਅਕਤੂਬਰ ਨੂੰ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਕੰਪੇਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਅੱਜ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਜੀ ਵੱਲੋਂ ਵੀ ਡੋਰ ਟੂ ਡੋਰ ਕੰਪੇਨ ਸ਼ੁਰੂ ਕੀਤੀ ਗਈ ਹੈ। ਲੋਕਾਂ ਨੂੰ ਮਿਲ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਇਹ ਵਿਸ਼ਵਾਸ ਦਵਾਇਆ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।

ਉਹਨਾਂ ਪਾਰਟੀ ਵੱਲੋਂ ਭੇਜੇ ਗਏ ਪੰਪਲੇਟ ਜਿਸ ਵਿੱਚ ਆਪਣੀ ਸਰਕਾਰ ਵੇਲੇ ਦੀਆਂ ਸਹੂਲਤਾਂ ਜੋ ਲੋਕਾਂ ਨੂੰ ਅਸੀਂ ਦਿੱਤੀਆ ਸਨ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੰਦ ਕਰ ਦਿੱਤੀਆ ਸਨ, ਉਹ ਲਿਖੀਆਂ ਗਈਆਂ ਸਨ ਅਤੇ ਜੋ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਮੰਗਾਂ ਹੋਣਗੀਆ ਉਨਾਂ ਸਬੰਧੀ ਫੀਡਬੈਕ ਲੈ ਕੇ ਉਹ ਪਾਰਟੀ ਦੇ ਮੈਨੀਫੈਸਟੋ ਵਿੱਚ ਪਹਿਲ ਦੇ ਅਧਾਰ ਤੇ ਸ਼ਾਮਿਲ ਕੀਤੀਆਂ ਜਾਣਗੀਆ। ਇਸ ਮੌਕੇ ਕੁਲਵਿੰਦਰ ਸਿੰਘ, ਸਰਵਣ ਸਿੰਘ, ਬਲਵਿੰਦਰ ਸਿੰਘ ਸ਼ਮਸ਼ੇਰ ਸਿੰਘ, ਪ੍ਰਿੰਸੀਪਲ ਕਸ਼ਮੀਰੀ ਲਾਲ, ਕੁਲਵਿੰਦਰ ਸਿੰਘ ਕਾਲਾ ਮੈਂਬਰ ਪੰਚਾਇਤ, ਅਜੀਤ ਸਿੰਘ, ਮਹਿੰਦਰ ਸਿੰਘ ਸੂਬੇਦਾਰ, ਸੁਖਵਿੰਦਰ ਸਿੰਘ ਬਾਜਵਾ, ਸੰਤ ਸਿੰਘ, ਧਰਮਿੰਦਰ ਸਿੰਘ, ਆਤਿਸ਼, ਸ਼ੁਭਮ, ਨਿਤਨ ਕੁਮਾਰ ਮੰਟੂ, ਪ੍ਰਤਾਪ ਸਿੰਘ, ਨਿਰਮਲ ਸਿੰਘ, ਜਸਵੰਤ ਸਿੰਘ, ਸ਼ਸੀ ਪਾਲ ਭਿੰਡਾ ਆਦਿ ਹਾਜਰ ਸਨ।

Exit mobile version