ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਵੱਖ ਵੱਖ ਵਿਭਾਗਾਂ ਵਲੋਂ ਕੀਤਾ ਜਾ ਰਿਹਾ ਮੁਸ਼ਕਿਲਾਂ ਦਾ ਨਿਪਟਾਰਾ

ਗੁਰਦਾਸਪੁਰ, 6 ਅਕਤੂਬਰ 2026 (ਦੀ ਪੰਜਾਬ ਵਾਇਰ)। ਸ੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕਰਕੇ ਅਧਿਕਾਰੀਆਂ ਕੋਲੋਂ ਵਿਸਥਾਰ ਵਿੱਚ ਜਾਣਕਾਰੀ ਲਈ ਅਤੇ ਪੈਡਿੰਗ ਮੁਸ਼ਕਿਲਾਂ ਨੂੰ ਨਿਸ਼ਚਿਤ ਸਮੇਂ ਅੰਦਰ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਚਰਨਜੀਤ ਸਿੰਘ ਪਾਰੋਵਾਲ, ਜ਼ਿਲ੍ਹਾ ਇੰਚਾਰਜ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਨਵਜੋਤ ਸਿੰਘ ਸੰਧੂ ਐਸ.ਪੀ ਬਟਾਲਾ ਸਮੇਤ ਹਲਕਿਆਂ ਦੇ ਚੇਅਰਮੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਹਲਕਾ ਵਾਈਜ਼ ਪੋਰਟਲ ‘ਤੇ ਪ੍ਰਾਪਤ ਸਮੱਸਿਆਵਾਂ ਸਬੰਧੀ ਵੱਖ ਵੱਖ ਵਿਭਾਗਾਂ ਵਲੋਂ ਕੀਤੇ ਗਏ ਕੰਮਾਂ ਅਤੇ ਜਿਨ੍ਹਾਂ ਮੁਸ਼ਕਿਲਾਂ ਦਾ ਨਿਪਟਾਰਾ ਨਹੀ ਕੀਤਾ ਗਿਆ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਰਹਿੰਦੀਆਂ ਮੁਸ਼ਕਿਲਾਂ ਦਾ ਜਲਦ ਹੱਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਅਧਿਕਾਰੀਆਂ ਦੱਸਿਆ ਕਿ ਟਰੇਡਰਸ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਪੇਡਿੰਗ ਮੁਸ਼ਕਿਲਾਂ ਨੂੰ ਵੀ ਜਲਦ ਹੱਲ ਕਰ ਦਿੱਤਾ ਜਾਵੇਗਾ।

ਮੀਟਿੰਗ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵਲੋਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਜਿਵੇਂ ਬਿਜਲੀ ਦੀਆਂ ਤਾਰਾਂ ਉੱਚੀਆਂ ਕਰਨ ਸਬੰਧੀ, ਸੀਵਰੇਜ਼ ਦੀ ਸਮੱਸਿਆ, ਸਫਾਈ ਸਬੰਧੀ, ਬਾਜਾਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਸਬੰਧੀ, ਨਾਲਿਆਂ ਦੀ ਸਫਾਈ ਕਰਵਾਉਣ ਆਦਿ ਸਬੰਧੀ ਮੁਸ਼ਕਿਲਾਂ ਦੱਸੀਆਂ ਗਈਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਦੇ ਹੱਲ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਸਮੂਹ ਅਧਿਕਾਰੀਆਂ ਨੂੰ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਰੈਗੂਲਰ ਮੀਟਿੰਗ ਕਰਨ ਦਾ ਮੁੱਖ ਇਹੀ ਮੰਤਵ ਹੈ ਕਿ ਮੁਸ਼ਕਿਲਾਂ ਨੂੰ ਸਮੇਂ ਸਿਰ ਹੱਲ ਕੀਤਾ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਾਰੋਵਾਲ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਹਲਕੇ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨਾਲ ਰਾਬਤਾ ਕਰਨ ਕਰਕੇ ਸਮੱਸਿਆਵਾਂ ਦਾ ਹੋਰ ਤੇਜ਼ੀ ਨਾਲ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ, ਐਸ.ਡੀ.ਐਮ ਦੀਨਾਨਗਰ ਗਗਨਦੀਪ ਸਿੰਘ, ਐਸ.ਡੀ.ਐਮ ਡੇਰਾ ਬਾਬਾ ਨਾਨਕ ਲਛਮਣ ਸਿੰਘ, ਐਸ.ਡੀ.ਐਮ ਫਤਿਹਗੜ੍ਹ ਚੂੜੀਆਂ ਸੁਖਜਿੰਦਰ ਸਿੰਘ ਟਿਵਾਣਾ,ਐਸ.ਡੀ.ਐਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ, ਚੇਅਰਮੈਨ ਕਿਰਪਾਲ ਸਿੰਘ ਵਪਾਰ ਕਮਿਸ਼ਨ ਹਲਕਾ ਬਟਾਲਾ, ਚੇਅਰਮੈਨ ਵਿਪਨ ਸੋਨੀ ਹਲਕਾ ਡੇਰਾ ਬਾਬਾ ਨਾਨਕ, ਚੇਅਰਮੈਨ ਰਾਜੀਵ ਸੈਣੀ ਹਲਕਾ ਦੀਨਾਨਗਰ, ਚੇਅਰਮੈਨ ਰਜਿੰਦਰ ਨੰਦਾ ਹਲਕਾ ਗੁਰਦਾਸਪੁਰ, ਚੇਅਰਮੈਨ ਰੁਪਿੰਦਰ ਸਿੰਘ ਰੋਮੀ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਅਸ਼ਵਨੀ ਦੁੱਗਲ ਹਲਕਾ ਕਾਦੀਆਂ, ਚੇਅਰਮੈਨ ਗੁਰਪ੍ਰੀਤ ਸਿੰਘ ਹਲਕਾ ਫਤਹਿਗੜ੍ਹ ਚੂੜੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Exit mobile version