ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਕਸ਼ਨ- ਆਪ ਸਰਕਾਰ ਵੱਲੋਂ ਆਪਣੇ ਹੀ ਵਿਧਾਇਕ ਤੇ ਕੀਤੀ ਵਿਜਿਲੈਂਸ ਦੀ ਰੇਡ

ਜਲੰਧਰ ਦੇ ਵਿਧਾਇਕ ਰਮਨ ਅਰੋੜਾ ਦੇ ਘਰ ਵਿਜਿਲੈਂਸ ਦੇ ਰੇਡ

ਰਮਨ ਅਰੋੜਾ ਚੇ ਲਗੇ ਦੋਸ਼, ਜਲੰਧਰ ਨਗਰ ਨਿਗਮ ਦੇ ਅਫ਼ਸਰਾਂ ਦੇ ਜਰਿਏ ਮਾਸੂਸ ਲੋਕਾਂ ਨੂੰ ਭਿਜਵਾਉਂਦਾ ਸੀ ਝੂਠੇ ਨੋਟਿਸ, ਫਿਰ ਪੈਸੇ ਲੈ ਕੇ ਕਰ ਦਿੱਤਾ ਸੀ ਰਫ਼ਾ ਦਫ਼ਾ

ਜਲੰਧਰ, 23 ਮਈ 2025 (ਦੀ ਪੰਜਾਬ ਵਾਇਰ)। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਜਲੰਧਰ ਸੈਂਟਰਲ ਤੋਂ ਆਪਣੇ ਹੀ ਵਿਧਾਇਕ ਰਮਨ ਅਰੋੜਾ ਦੇ ਘਰ ਵਿਜੀਲੈਂਸ ਛਾਪਾ ਮਾਰਿਆ ਹੈ। ਵਿਧਾਇਕ ‘ਤੇ ਜਲੰਧਰ ਨਗਰ ਨਿਗਮ ਰਾਹੀਂ ਲੋਕਾਂ ਨੂੰ ਨੋਟਿਸ ਭੇਜਣ ਦਾ ਦੋਸ਼ ਹੈ ਜਿਸ ਤਹਿਤ ਉਹ ਮੁੜ ਪੈਸੇ ਲੈ ਕੇ ਨੋਟਿਸ ਖਾਰਜ਼ ਕਰਵਾ ਦਿੰਦੇ ਸਨ। ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਹੈ।

ਅਰੋੜਾ ਵਿਰੁੱਧ ਕਾਰਵਾਈ ਦੀਆਂ ਤਿਆਰੀਆਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਸਨ। ਕੁਝ ਦਿਨ ਪਹਿਲਾਂ ਅਰੋੜਾ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ। ‘ਆਪ’ ਨੇਤਾ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਹੈ ਕਿ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ, ਸਰਕਾਰੀ ਬੁਲਾਰੇ ਨੇ ਕਿਹਾ ਕਿ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਏਟੀਪੀ ਦੀ ਗ੍ਰਿਫ਼ਤਾਰੀ ਨਾਲ ਸਬੰਧਤ ਵਿਧਾਇਕ ਦਾ ਮਾਮਲਾ

ਵਿਜੀਲੈਂਸ ਸੂਤਰਾਂ ਅਨੁਸਾਰ, ਨਗਰ ਨਿਗਮ ਦੀ ਇਮਾਰਤ ਸ਼ਾਖਾ ਦੇ ਏਟੀਪੀ ਸੁਖਦੇਵ ਵਸ਼ਿਸ਼ਠ, ਜੋ ਕਿ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਦੇ ਕਰੀਬੀ ਹਨ, ਨੂੰ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਨੂੰ ਇਨਪੁਟ ਮਿਲਿਆ ਕਿ ਵਿਧਾਇਕ ਰਮਨ ਅਰੋੜਾ ਵੀ ਰਿਸ਼ਵਤਖੋਰੀ ਦੀ ਖੇਡ ਵਿੱਚ ਸ਼ਾਮਲ ਹਨ। ਵਿਜੀਲੈਂਸ ਨੇ ਏਟੀਪੀ ਤੋਂ ਪੁੱਛਗਿੱਛ ਕੀਤੀ ਅਤੇ ਲਗਭਗ ਇੱਕ ਮਹੀਨੇ ਤੱਕ ਦਸਤਾਵੇਜ਼ ਅਤੇ ਹੋਰ ਸਬੂਤ ਇਕੱਠੇ ਕੀਤੇ। ਜਿਸ ਤੋਂ ਬਾਅਦ, ਪਹਿਲਾਂ ਏਟੀਪੀ ਅਤੇ ਹੁਣ ਐਮਐਲਏ ‘ਤੇ ਵਿਜੀਲੈਂਸ ਨੇ ਛਾਪੇਮਾਰੀ ਕੀਤੀ।

Exit mobile version