ਨਵੀਂ ਦਿੱਲੀ, 25 ਮਈ 2025 (ਦੀ ਪੰਜਾਬ ਵਾਇਰ)। ਚੋਣ ਕਮਿਸ਼ਨ ਨੇ ਲੁਧਿਆਣਾ ਵੈਸਟ ਵਿਧਾਨ ਸਭਾ ਹਲਕੇ ਲਈ ਜਿਮਨ ਚੋਣਾਂ ਦੀਆਂ ਤਰੀਕ਼ਾ ਦਾ ਐਲਾਨ ਕਰ ਦਿੱਤਾ ਹੈ। ਇਸ ਹਲਕੇ ਵਿੱਚ 19 ਜੂਨ ਨੂੰ ਵੋਟਾਂ ਪੈਣਗੀਆਂਂ ਯੳ ਜਦਕਿ 23 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਇਹਨਾਂ ਜਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੇ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀਆਂ ਹਨ। ਹਾਲਾਂਕਿ ਭਾਜਪਾ ਵੱਲੋਂ ਅਜੇ ਤੱਕ ਆਪਣੇ ਉਮੀਦਵਾਰ ਦੀ ਘੋਸ਼ਣਾ ਨਹੀਂ ਕੀਤੀ ਗਈ।
