ਗੁਰਦਾਸਪੁਰ ਸ਼ਹਿਰ ਵਿੱਚ ਆਏ ਦਿਨ ਹੋ ਰਹੀਆਂ ਲੁੱਟਾਂ ਅਤੇ ਚੋਰੀਆਂ ਦੀਆਂ ਘਟਨਾਵਾਂ ਕਾਰਨ ਵਪਾਰੀ ਅਤੇ ਆਮ ਨਾਗਰਿਕ ਸਹਿਮ ਦਾ ਮਾਹੌਲ-ਦਰਸ਼ਨ ਮਹਾਜਨ

ਗੁਰਦਾਸਪੁਰ, 9 ਅਕਤੂਬਰ 2026 (ਮੰਨਨ ਸੈਣੀ)– ਗੁਰਦਾਸਪੁਰ ਸ਼ਹਿਰ ਵਿੱਚ ਆਏ ਦਿਨ ਹੋ ਰਹੀਆਂ ਲੁੱਟਾਂ ਅਤੇ ਚੋਰੀਆਂ ਕਾਰਨ ਸ਼ਹਿਰ ਦੇ ਵਪਾਰੀ ਅਤੇ ਆਮ ਨਾਗਰਿਕ ਸਹਿਮ ਦੇ ਮਾਹੌਲ ਵਿੱਚ ਹਨ।

ਵਪਾਰ ਮੰਡਲ ਗੁਰਦਾਸਪੁਰ ਦੇ ਪ੍ਰਧਾਨ ਦਰਸ਼ਨ ਮਹਾਜਨ ਨੇ ਕਿਹਾ ਕਿ ਸ਼ਹਿਰ ਦੇ ਭੀੜ ਵਾਲੇ ਮੇਨ ਬਾਜ਼ਾਰਾਂ ਵਿੱਚ ਚੋਰੀਆਂ ਹੋਣਾ ਇਹ ਸਾਬਤ ਕਰਦਾ ਹੈ ਕਿ ਚੋਰਾਂ ਦੇ ਹੌਸਲੇ ਵਧ ਗਏ ਹਨ ਕਿ ਉਹ ਬੇਖੌਫ ਹੋ ਕੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਚੋਰਾਂ ਨੂੰ ਪੁਲਿਸ ਦਾ ਵੀ ਕੋਈ ਖੌਫ ਨਹੀਂ ਹੈ। ਇਸ ਲਈ ਰੋਜ਼ਾਨਾ ਕੋਈ ਨਾ ਕੋਈ ਘਟਨਾ ਕਰ ਜਾਂਦੇ ਹਨ। ਪ੍ਰਧਾਨ ਨੇ ਐਸਐਸਪੀ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਰਾਤ ਦੇ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ। ਜਿਨ੍ਹਾਂ ਵਪਾਰੀਆਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।

Exit mobile version