ਅਮਿਤ ਸ਼ਾਹ ਦੇ ਬਿਆਨ ‘ਤੇ ਸੀ.ਐਮ. ਭਗਵੰਤ ਮਾਨ ਦਾ ਤਿੱਖਾ ਪਲਟਵਾਰ: “ਦੂਜਿਆਂ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਜ਼ਿੰਮੇਵਾਰੀ ਸੰਭਾਲਣ ਗ੍ਰਹਿ ਮੰਤਰੀ”

ਚੰਡੀਗੜ੍ਹ, 16 ਅਕਤੂਬਰ 2026 (ਦੀ ਪੰਜਾਬ ਵਾਇਰ)। ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਦੇ ਦੋਸ਼ਾਂ ਦਾ ਮੂੰਹ-ਤੋੜਵਾਂ ਜਵਾਬ ਦਿੰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਦੀ ਆਪਣੀ ਕਾਰਗੁਜ਼ਾਰੀ ਅਤੇ ਸਰਹੱਦੀ ਸੁਰੱਖਿਆ ‘ਤੇ ਹੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਮੁੱਖ ਮੰਤਰੀ ਮਾਨ ਨੇ ਗ੍ਰਹਿ ਮੰਤਰੀ ਨੂੰ ਸਿੱਧੇ ਤੌਰ ‘ਤੇ ਨਸੀਹਤ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਜਾਂ ਉਨ੍ਹਾਂ ਬਾਰੇ ਕੁਝ ਵੀ ਬੋਲਣ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਆਪਣੇ ਸਲਾਹਕਾਰਾਂ ਨਾਲ ਸਲਾਹ-ਮਸ਼ਵਰਾ ਕਰ ਕੇ ਜ਼ਮੀਨੀ ਹਕੀਕਤ ਜਾਣ ਲੈਣੀ ਚਾਹੀਦੀ ਸੀ।

ਸਰਹੱਦੀ ਸੁਰੱਖਿਆ ਅਤੇ ਗੁਜਰਾਤ ਪੋਰਟ ਦੇ ਮੁੱਦੇ ‘ਤੇ ਘੇਰਿਆ ਭਗਵੰਤ ਮਾਨ ਨੇ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਗ੍ਰਹਿ ਮੰਤਰਾਲੇ ਦੇ ਅਧਿਕਾਰ ਖੇਤਰ ਦੀ ਯਾਦ ਦਿਵਾਉਂਦਿਆਂ ਦੋ ਮੁੱਖ ਨੁਕਤਿਆਂ ‘ਤੇ ਕੇਂਦਰ ਨੂੰ ਘੇਰਿਆ:

“ਚਮਚਿਆਂ ਦੇ ਲਿਖੇ ਟਵੀਟ ਕਾਪੀ-ਪੇਸਟ ਨਾ ਕਰੋ” ਗ੍ਰਹਿ ਮੰਤਰੀ ਦੇ ਬਿਆਨ ਨੂੰ ਸਿਆਸੀ ਸਟੰਟ ਕਰਾਰ ਦਿੰਦਿਆਂ ਭਗਵੰਤ ਮਾਨ ਨੇ ਬੇਹੱਦ ਤਲਖ਼ ਲਹਿਜੇ ਵਿੱਚ ਕਿਹਾ, “ਅਮਿਤ ਸ਼ਾਹ ਜੀ, ਭਗਵੰਤ ਮਾਨ ਨੂੰ ਦੋਸ਼ ਦੇਣ ਤੋਂ ਪਹਿਲਾਂ ਤੁਸੀਂ ਆਪਣੀ ਜ਼ਿੰਮੇਵਾਰੀ ਸੰਭਾਲੋ। ਪੰਜਾਬ ਦੇ ਹਾਲਾਤਾਂ ਬਾਰੇ ਬਿਆਨ ਦੇਣ ਲੱਗਿਆਂ ਆਪਣੇ ਚਮਚਿਆਂ ਵੱਲੋਂ ਲਿਖੇ-ਲਿਖਾਏ ਟਵੀਟਾਂ ਨੂੰ ਸਿੱਧਾ ‘ਕਾਪੀ-ਪੇਸਟ’ ਨਾ ਕਰੋ।”

ਮੁੱਖ ਮੰਤਰੀ ਦੇ ਇਸ ਜਵਾਬੀ ਹਮਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ‘ਤੇ ਭਾਜਪਾ ਦੇ ਕਿਸੇ ਵੀ ਸਿਆਸੀ ਦਬਾਅ ਅੱਗੇ ਝੁਕਣ ਦੇ ਮੂਡ ਵਿੱਚ ਨਹੀਂ ਹੈ, ਸਗੋਂ ਕੇਂਦਰ ਦੀਆਂ ਨਾਕਾਮੀਆਂ ਨੂੰ ਜਨਤਾ ਦੀ ਕਚਹਿਰੀ ਵਿੱਚ ਰੱਖ ਕੇ ਬਰਾਬਰ ਦੀ ਟੱਕਰ ਦੇਵੇਗੀ।

Exit mobile version