ਦੀਨਾਨਗਰ, 29 ਅਕਤੂਬਰ 2026 (ਮੰਨਨ ਸੈਣੀ)– ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ ਵਲੋਂ ਪਿੰਡ ਜੰਡੀ ਤੋ ਖਾਟੂ ਸ਼ਿਆਮ ਲਈ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ ਅਤੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਗੱਲਬਾਤ ਕਰਦਿਆਂ ਸਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਕੀਤੇ ਗਏ ਹਨ, ਜਿਸ ਵਿੱਚ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ , ਹਰਿਦੁਆਰ ਅਤੇ ਰਿਸੀਕੇਸ਼ ਅਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ।
ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।
ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਅਤੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
