ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ ‘ਆਪ’ ਵਿੱਚ ਸ਼ਾਮਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਲ
ਦੀਨਾਨਗਰ,(ਗੁਰਦਾਸਪੁਰ), 3 ਨਵੰਬਰ 2026 (ਮੰਨਨ ਸੈਣੀ)। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਦੀਨਾਨਗਰ ਹਲਕੇ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਰਵੀ ਮੋਹਨ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਜੋਂ ਸੇਵਾ ਨਿਭਾ ਚੁੱਕੇ ਹਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਅਕਾਲੀ ਦਲ ਨੂੰ ਛੱਡ ਕੇ ‘ਆਪ’ ਵਿੱਚ ਜਾਣ ਨਾਲ ਦੀਨਾਨਗਰ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।
ਦੱਸਿਆ ਗਿਆ ਹੈ ਕਿ ਰਵੀ ਮੋਹਨ ਨੇ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲਿਆ ਹੈ।