ਭਾਜਪਾ ਦੇ ਪੁਰਾਣੇ ਆਗੂ ਗਠਜੋੜ ਦੇ ਹੱਕ ਵਿੱਚ ਨਹੀਂ, ਫ਼ੈਸਲਾ ਹਾਈਕਮਾਨ ਕਰੇਗੀ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 14 ਨਵੰਬਰ 2026 (ਦੀ ਪੰਜਾਬ ਵਾਇਰ)। ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੀ ਰਾਜਨੀਤੀ ਅੰਦਰ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪੁਰਾਣੇ ਆਗੂ ਗਠਜੋੜ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਦੱਸਿਆ ਕਿ ਜੋ ਸੀਨੀਅਰ ਆਗੂ 40-50 ਸਾਲਾਂ ਤੋਂ ਭਾਜਪਾ ਨਾਲ ਜੁੜੇ ਹੋਏ ਹਨ, ਉਹ ਗਠਜੋੜ ਦੇ ਪੱਖ ਵਿੱਚ ਨਹੀਂ ਹਨ, ਜਦਕਿ ਬਾਹਰੋਂ ਪਾਰਟੀ ਵਿੱਚ ਆਏ ਆਗੂ ਗਠਜੋੜ ਦੇ ਹੱਕ ਵਿੱਚ ਹਨ।

ਮੀਡੀਆ ਨੂੰ ਦਿੱਤੀ ਇੱਕ ਇੰਟਰਵਿਊ ਦੌਰਾਨ ਗਰੇਵਾਲ ਨੇ ਕਿਹਾ ਕਿ ਗਠਜੋੜ ਸਬੰਧੀ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਨ ਵੱਲੋਂ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ’ਤੇ ਇਸ ਬਾਰੇ ਕੋਈ ਚਰਚਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਸੱਤਾ ਆਉਂਦੀ-ਜਾਂਦੀ ਰਹਿੰਦੀ ਹੈ, ਪਰ ਉਹ ਚਾਹੁੰਦੇ ਹਨ ਕਿ ਰਾਸ਼ਟਰਵਾਦ ਦੀ ਵਿਚਾਰਧਾਰਾ ਪੰਜਾਬ ਅੰਦਰ ਜ਼ਰੂਰ ਪਨਪੇ। ਇਹ ਵਿਚਾਰਧਾਰਾ ਤਾਂ ਹੀ ਪਨਪ ਸਕੇਗੀ, ਜੇਕਰ ਆਰਐਸਐਸ ਅਤੇ ਭਾਜਪਾ ਦਾ ਕੰਮ ਪੰਜਾਬ ਦੇ ਸਾਰੇ ਵਰਗਾਂ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਹੀ ਪੰਜਾਬ ਮੁੱਖਧਾਰਾ ਨਾਲ ਜੁੜਿਆ ਰਹਿ ਸਕਦਾ ਹੈ।

ਗਰੇਵਾਲ ਨੇ ਕਿਹਾ ਕਿ ਸੱਤਾ ਕਿਸੇ ਦੇ ਹੱਥ ਵਿੱਚ ਵੀ ਹੋਵੇ, ਗਠਜੋੜ ਸਬੰਧੀ ਫ਼ੈਸਲਾ ਹਾਈਕਮਾਨ ਨੇ ਹੀ ਕਰਨਾ ਹੈ।

Exit mobile version