ਚੇਅਰਮੈਨ ਗਗਨਦੀਪ ਸਿੰਘ ਨੇ ਮਾਰਸ਼ਲ ਪ੍ਰੀਮੀਅਰ ਲੀਗ ਕ੍ਰਿਕਟ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ, ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ

ਗੁਰਦਾਸਪੁਰ, 14 ਨਵੰਬਰ 2026 (ਮੰਨਨ ਸੈਣੀ)। ਅੱਜ 14 ਨਵੰਬਰ ਚਿਲਡਰਨਜ਼ ਡੇਅ ਮੌਕੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸੋਕ ਚੱਕਰ) ਸਰਕਾਰੀ ਕਾਲਜ ਦੇ ਕ੍ਰਿਕਟ ਖੇਡ ਸਟੇਡੀਅਮ ਵਿੱਚ ਅੱਜ ਮਾਰਸ਼ਲ ਪ੍ਰੀਮੀਅਰ ਲੀਗ ਕ੍ਰਿਕਟ ਟੂਰਨਾਮੈਂਟ ਦਾ ਸੈਮੀਫਾਈਨਲ ਮੈਚ ਖੇਡਿਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਮਾਰਕੀਟ ਕਮੇਟੀ ਚੇਅਰਮੈਨ ਅਤੇ ਯੂਥ ਜ਼ਿਲਾ ਪ੍ਰਧਾਨ ਗਗਨਦੀਪ ਸਿੰਘ ਭੋਲਾ ਨੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ।

ਟੂਰਨਾਮੈਂਟ ਦੌਰਾਨ ਗੁਰਦਾਸਪੁਰ ਟਾਈਟਲ ਨੇ ਗੁਰਦਾਸਪੁਰ ਸਨਰਾਈਜਸ ਨੂੰ ਹਰਾ ਕੇ ਸੈਮੀਫਾਈਨਲ ਮੈਚ ਜਿੱਤ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਜਿੱਥੇ ਗੁਰਦਾਸਪੁਰ ਅਲਾਇੰਸ ਨਾਲ ਕੱਲ ਉਹਨਾਂ ਦਾ ਫਾਈਨਲ ਮੈਚ ਖੇਡਿਆ ਜਾਵੇਗਾ।

ਇਸ ਮੌਕੇ ਕ੍ਰਿਕਟ ਕੋਚ ਰਾਕੇਸ਼ ਮਾਰਸ਼ਲ ਨਾਲ ਪ੍ਰਬੰਧਕ ਗੁਰਜੀਤ ਸਿੰਘ ਨਾਲ ਮੁੱਖ ਮਹਿਮਾਨ ਚੇਅਰਮੈਨ ਗਗਨਦੀਪ ਸਿੰਘ ਭੋਲਾ ਨੇ ਦੱਸਿਆ ਕਿ ਇਸ ਸਟੇਡੀਅਮ ਵਿਖੇ ਕੁਝ ਮਹੀਨੇ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਅਭਿਸ਼ੇਕ ਸ਼ਰਮਾ ਖੇਡਣ ਲਈ ਆਏ ਸਨ। ਉਹਨਾਂ ਨੇ ਜੇਤੂ ਖਿਡਾਰੀਆਂ ਨੂੰ 5100 ਇਨਾਮ ਦੇ ਕੇ ਹੌਸਲਾ ਅਫਜਾਈ ਕੀਤੀ ਅਤੇ ਕਿਹਾ ਕਿ ਗੁਰਦਾਸਪੁਰ ਦੀ ਇਹ ਸਰਕਾਰੀ ਕ੍ਰਿਕਟ ਗਰਾਊਂਡ ਵੱਡੇ ਵੱਡੇ ਖਿਡਾਰੀ ਪੈਦਾ ਕਰ ਰਹੀ ਹੈ ਜੋ ਗੁਰਦਾਸਪੁਰ ਵਾਸਤੇ ਮਾਣ ਵਾਲੀ ਗੱਲ ਹੈ।

ਇਸ ਮੌਕੇ ਮਨਿੰਦਰ ਸਿੰਘ, ਹਰਮਿੰਦਰ ਸਿੰਘ, ਪ੍ਰਿੰਸ ਅਤੇ ਵੱਡੀ ਗਿਣਤੀ ਖਿਡਾਰੀ ਮੌਜੂਦ ਸਨ।

Exit mobile version