ਗੁਰਦਾਸਪੁਰ, 14 ਜੁਲਾਈ 2025 (ਮੰਨਨ ਸੈਣੀ)। ਕਾਂਗਰਸ ਪਾਰਟੀ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਵਿਧਾਨ ਸਭਾ ਹਲਕਿਆਂ ਲਈ ਕੋਆਰਡੀਨੇਟਰ ਨਿਯੁਕਤ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੂੰ ਵਿਧਾਨ ਸਭਾ ਹਲਕਾ ਮੁਕੇਰੀਆਂ ਅਤੇ ਦਸੂਹਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਐਡਵੋਕੇਟ ਪਾਹੜਾ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਦੋ ਵਿਧਾਨ ਸਭਾ ਹਲਕਿਆਂ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜੋ ਵਿਸ਼ਵਾਸ ਦਿਖਾਇਆ ਗਿਆ ਹੈ, ਉਹ ਇਸ ‘ਤੇ ਪੂਰੀ ਤਰ੍ਹਾਂ ਖਰੇ ਉਤਰਨਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਆਪਣੇ ਹਲਕਿਆਂ ਵਿੱਚ ਜਾ ਕੇ ਪਾਰਟੀ ਵਰਕਰਾਂ ਨੂੰ ਇਕਜੁੱਟ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਗੇ।
