16 ਨਵੰਬਰ ਨੂੰ ਸਵੈ ਗਣਨਾ ਸ਼ੁਰੂ ਹੋਵੇਗੀ-ਡਿਪਟੀ ਕਮਿਸ਼ਨਰ ਗੁਰਦਾਸਪੁਰ

16 ਤੋਂ 30 ਨਵੰਬਰ ਤੱਕ ਨਾਗਰਿਕ ਸਵੈ ਗਣਨਾ ਕਰ ਸਕਣਗੇ

ਗੁਰਦਾਸਪੁਰ, 15 ਨਵੰਬਰ 2026 (ਮੰਨਨ ਸੈਣੀ)—  ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਜ਼ਿਲ੍ਹੇ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ੍ਹ16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਕੀਤੀ ਜਾ ਸਕੇਗੀ, ਜਦਕਿ ਮੁੱਖ ਪੜਾਅ ਤਹਿਤ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਨੇ ਸਮੂਹ ਨਾਗਰਿਕਾਂ ਨੂੰ ਇਸ ਕੌਮੀ ਕਾਰਜ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਦਾ ਮੁੱਖ ਉਦੇਸ਼ ਦੇਸ਼ ਦੀ ਅਬਾਦੀ, ਪਰਿਵਾਰਾਂ ਅਤੇ ਸਮਾਜਿਕ-ਆਰਥਿਕ ਸਥਿਤੀ ਸੰਬਧੀ ਸਹੀ ਭਰੋਸੇਯੋਗ ਅੰਕੜੇ ਇਕੱਠੇ ਕਰਨਾ ਹੈ।

ਇਸ ਸਬੰਧੀ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਅਤੇ ਗਣਨਾਕਾਰਾਂ ਵੱਲੋਂ ਪੁੱਛੀ ਗਈ ਜਾਣਕਾਰੀ ਸਹੀ ਅਤੇ ਮੁਕੰਮਲ ਮੁਹੱਈਆ ਕਰਵਾਉਣ।

Exit mobile version