‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਅਗੇਂਸਟ ਡਰੱਗਜ਼ ਬਾਈਕ ਰੈਲੀ 18 ਨਵੰਬਰ ਨੂੰ ਬਟਾਲਾ ਵਿਖੇ ਕੱਢੀ ਜਾਵੇਗੀ

ਉਸਮਾਨਪੁਰ ਸਿਟੀ ਬਟਾਲਾ ਤੋਂ ਬਾਈਕ ਰੈਲੀ ਰਵਾਨਾ ਹੋਵੇਗੀ

ਬਟਾਲਾ, 16 ਨਵੰਬਰ 2026 (ਮੰਨਨ ਸੈਣੀ)— ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਅਗੇਂਸਟ ਡਰੱਗਜ਼ ਬਾਈਕ ਰੈਲੀ 18 ਨਵੰਬਰ ਨੂੰ ਕੱਢੀ ਜਾਵੇਗੀ।

ਇਸ ਮੌਕੇ ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਕੁਆਰਡੀਨੇਟਰ ‘ਯੁੱਧ ਨਸ਼ਿਆਂ ਵਿਰੁੱਧ‘ ਅਤੇ ਅਨਮੋਲ ਰੰਧਾਵਾ ਵਾਈਸ ਕੁਆਰਡੀਨੇਟਰ ‘ਯੁੱਧ ਨਸ਼ਿਆਂ ਵਿਰੁੱਧ‘ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਤਹਿਤ ਪਹਿਲੇ ਪੜਾਅ ਵਿੱਚ ਬਾਈਕ ਰੈਲੀ ਕੱਢੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ 18 ਨਵੰਬਰ ਨੂੰ ਪਹਿਲੇ ਫੇਜ਼ ਦੌਰਾਨ ਜ਼ਿਲ੍ਹਾ ਦੇ ਸਮੂਹ 7 ਵਿਧਾਨ ਸਭਾ ਹਲਕਿਆਂ ਵਿੱਚ ਅਵੈਰਨੈੱਸ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਬਾਈਕ ਰੈਲੀ ਕੱਢੀ ਜਾਵੇਗੀ।  ਉਨ੍ਹਾਂ ਦੱਸਿਆ ਕਿ 18 ਨਵੰਬਰ ਨੂੰ ਸਵੇਰੇ 9 ਤੋਂ 11 ਵਜੇ ਤੱਕ ਅਵੈਰਨੈੱਸ ਪ੍ਰੋਗਰਾਮ ਕਰਨ ਉਪਰੰਤ ਬਟਾਲਾ ਵਿਖੇ ਦੁਪਹਿਰ 12 ਵਜੇ ਬਾਈਕ ਰੈਲੀ ਕੱਢੀ ਜਾਵੇਗੀ, ਜੋ ਉਸਮਾਨਪੁਰ ਸਿਟੀ ਬਟਾਲਾ ਤੋਂ ਸ਼ੁਰੂ ਹੋਵੇਗੀ।

Exit mobile version