ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ  ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟੇਲ ਮਸ਼ੀਨਾਂ ਦੀ ਪਹਿਲੀ ਪੱਧਰੀ ਜਾਂਚ ਦੀ ਪ੍ਰਕਿਰਿਆ ਜਾਰੀ

ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਅਧਿਕਾਰਤ ਨੁਮਾਇੰਦੇ ਆਪਣੀ ਮੌਜੂਦਗੀ ਵਿੱਚ ਮਸ਼ੀਨਾਂ ਦੀ ਜਾਂਚ ਦੀ ਸਮੁੱਚੀ ਪ੍ਰਕਿਰਿਆ ਨੂੰ ਦੇਖ ਸਕਦੇ ਹਨ

ਇਹ ਪ੍ਰਕਿਰਿਆ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਜਾਰੀ ਰਹਿੰਦੀ ਹੈ

ਗੁਰਦਾਸਪੁਰ, 16 ਨਵੰਬਰ 2026 (ਮੰਨਨ ਸੈਣੀ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs) ਅਤੇ ਵੀਵੀਪੈਟਜ਼ (VVPATs) ਦੀ ਪਹਿਲੀ ਪੱਧਰੀ ਜਾਂਚ (First Level Checking – FLC) ਈ.ਵੀ.ਐੱਮ. ਵੇਅਰਹਾਊਸ, ਪਿੰਡ ਘੁੱਲਾ, ਜੇਲ੍ਹ ਰੋਡ, ਗੁਰਦਾਸਪੁਰ ਵਿਖੇ 12 ਨਵੰਬਰ 2026 ਤੋਂ ਭਾਰਤ ਇਲੈਕਟ੍ਰਾਨਿਕਸ ਲਿਮਟਿਡ (BEL) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ। ਇਸ ਪ੍ਰਕਿਰਿਆ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਹਾਜ਼ਰ ਰਹਿਣ ਅਤੇ ਪੂਰੀ ਪ੍ਰਕਿਰਿਆ ਦੇ ਗਵਾਹ ਬਣਨ ਦਾ ਮੌਕਾ ਦਿੱਤਾ ਗਿਆ ਹੈ।

ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਇਸ ਸਬੰਧੀ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਅਧਿਕਾਰਤ ਨੁਮਾਇੰਦੇ ਨਾਮਜ਼ਦ ਕਰਨ ਲਈ ਵੀ ਅਪੀਲ ਕੀਤੀ ਗਈ ਹੈ, ਤਾਂ ਜੋ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਦਾ ਮੱਕਾ ਦਿੱਤਾ ਜਾ ਰਿਹਾ ਹੈ। ਉਹ ਆਪਣੀ ਮੌਜੂਦਗੀ ਵਿੱਚ ਮਸ਼ੀਨਾਂ ਦੀ ਜਾਂਚ ਦੀ ਸਮੁੱਚੀ ਪ੍ਰਕਿਰਿਆ ਨੂੰ ਦੇਖ ਸਕਦੇ ਹਨ।ਇਹ ਪ੍ਰਕਿਰਿਆ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਜਾਰੀ ਰਹਿੰਦੀ ਹੈ।

Exit mobile version