Big Breaking:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਚੰਡੀਗੜ੍ਹ, 18 ਨਵੰਬਰ 2026 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣਗੇ। ਇਸ ਲਈ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਕੋਲ ਇਜਾਜ਼ਤ ਮੰਗੀ ਹੈ।

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਮੱਥਾ ਟੇਕਣ ਲਈ ਵਿਦੇਸ਼ ਮੰਤਰਾਲੇ ਨੂੰ ਬੇਨਤੀ ਭੇਜੀ ਹੈ। ਮੰਤਰਾਲੇ ਵੱਲੋਂ ਇਜਾਜ਼ਤ ਮਿਲਣ ਮਗਰੋਂ ਹੀ ਉਨ੍ਹਾਂ ਦੇ ਦੌਰੇ ਬਾਰੇ ਅਗਲੀ ਜਾਣਕਾਰੀ ਸਾਹਮਣੇ ਆਵੇਗੀ।

Exit mobile version