ਚੰਡੀਗੜ੍ਹ, 19 ਜੁਲਾਈ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਕਾਰਵਾਈ ਦੇ ਤਹਿਤ ਮਾਲ ਪੁਨਰਵਾਸ ਅਤੇ ਆਪਦਾ ਪ੍ਰਬੰਧਨ ਵਿਭਾਗ ਵੱਲੋਂ ਫਤਿਹਗੜ੍ਹ ਚੂੜੀਆਂ ਤਾਇਨਾਤ ਨਾਇਬ ਤਹਿਸੀਲਦਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਸੰਬੰਧੀ ਸਰਕਾਰ ਦਾ ਪੱਖ ਹੈ ਕਿ ਸ਼ੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋਈ ਸੀ। ਜਿਸ ਤੇ ਫਤਿਹਗੜ੍ਹ ਚੂੜੀਆਂ ਇੱਕ ਪਟਵਾਰੀ ਤੋਂ ਪੈਸੇ ਲੈਂਦੀ ਦਿਖਾਈ ਦੇ ਰਹੀ ਸਨ। ਇਸ ਮਾਮਲੇ ਦੀ ਤਫ਼ਤੀਸ਼ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਐਸਐਸਪੀ ਵਿਜਿਲੈਂਸ ਨੂੰ ਜਾਂਚ ਪੜਤਾਲ ਸੌਂਪਣ ਅਤੇ ਰਿਸ਼ਵਤ ਦੇਣ ਵਾਲੇ ਪਟਵਾਰੀ ਨੂੰ ਵੀ ਸਸਪੈਂਡ ਕਰਨ ਲਈ ਹੁਕਮ ਜਾਰੀ ਹੋਏ ਹਨ।
ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਸਖ਼ਤੀ ਬਰਕਰਾਰ- ਵਾਇਰਲ ਵੀਡੀਓ ਤੇ ਹੋਈ ਕਾਰਵਾਈ ਨਾਇਬ ਤਹਿਸੀਲਦਾਰ ਸਸਪੈਂਡ, ਵਿਜਿਲੈਂਸ ਨੂੰ ਜਾਂਚ ਸੌਂਪੀ
