ਚੰਡੀਗੜ੍ਹ,19 ਜੁਲਾਈ 2025 (ਦੀ ਪੰਜਾਬ ਵਾਇਰ)। ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਓਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ। ਇਹ ਸ਼ਬਦ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਕਹੇ ਗਏ ਹਨ।
ਅਨਮੋਲ ਗਗਨ ਮਾਨ ਇੱਕ ਮਸ਼ਹੂਰ ਪੰਜਾਬੀ ਗਾਇਕਾ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਉਹ ਮੋਹਾਲੀ ਦੀ ਖਰੜ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ ਬਣੀ। ਚੋਣ ਜਿੱਤਣ ਤੋਂ ਬਾਅਦ, ਉਸਨੂੰ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਬਣਾਇਆ ਗਿਆ। ਹਾਲਾਂਕਿ, 2024 ਵਿੱਚ ਫੇਰਬਦਲ ਤੋਂ ਬਾਅਦ ਉਸਨੂੰ ਮੰਤਰੀ ਮੰਡਲ ਤੋਂ ਹਟਾ ਦਿੱਤਾ ਗਿਆ ਸੀ। ਉਹ ਕੁਝ ਸਮੇਂ ਲਈ ਰਾਜਨੀਤਿਕ ਗਤੀਵਿਧੀਆਂ ਤੋਂ ਦੂਰ ਰਹੀ।
