ਅਕਾਲੀ ਆਗੂ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਪੰਜਾਬ ਵਾਚ ਸ਼ੋਅਰੂਮਵਿਖੇ ਹੋਈ ਗੋਲੀਬਾਰੀ ਦੀ ਘਟਨਾ ਦਾ ਜਾਇਜ਼ਾ ਲਿਆ, ਪ੍ਰਗਟਾਈ ਚਿੰਤਾ

ਗੁਰਦਾਸਪੁਰ, 20 ਜੁਲਾਈ 2025 (ਮੰਨਨ ਸੈਣੀ)। ਕੁੱਝ ਦਿਨ ਪਹਿਲਾਂ ਹੀ ਗੁਰਦਾਸਪੁਰ ਸ਼ਹਿਰ ਦੇ ਬਾਟਾ ਚੌਕ ਵਿਖੇ ਸਥਿਤ ਪੰਜਾਬ ਵਾਚ ਸ਼ੋਅਰੂਮ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ।  ਇਸ ਘਟਨਾ ਤੋਂ ਬਾਅਦ ਰਾਜਸੀ ਪਾਰਟੀਆਂ ਦੇ ਆਗੂਆਂ ਵੱਲੋਂ ਪੀੜਤ ਦੁਕਾਨਦਾਰ ਨਾਲ ਮੁਲਾਕਾਤ ਕੀਤੀ ਜਾ ਰਹੀ ਸੀ। ਇਸਦੇ ਚੱਲਦਿਆ ਅਕਾਲੀ ਆਗੂ ਗੁਰਬਚਨ ਸਿੰਘ ਬੱਬੇਹਾਲੀ ਨੇ ਘਟਨਾ ਵਾਲੀ ਜਗ੍ਹਾਂ ਤੇ ਪੁੱਜ ਕੇ ਪੀੜਤ ਦੁਕਾਨਦਾਰ ਨਾਲ ਮੁਲਾਕਾਤ ਕੀਤੀ ਅਤੇ ਘਟਨਾ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਸਰੇਆਮ ਹੋਈ ਘਟਨਾ ਤੇ ਚਿੰਤਾ ਪ੍ਰਗਟਾਈ।

ਬੱਬੇਹਾਲੀ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਪੀੜਤ ਦੁਕਾਨਦਾਰ ਦੇ ਨਾਲ ਅਕਾਲੀ ਦਲ ਚੱਟਾਨ ਦੀ ਤਰ੍ਹਾਂ ਖੜਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਸਾਬਿਤ ਹੁੰਦਾ ਹੈ ਕਿ ਅਪਰਾਧੀ ਅਨਸਰਾਂ ਨੂੰ ਕੋਈ ਖੌਫ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਗਈ ਹੈ। ਅਜਿਹੀਆਂ ਘਟਨਾਵਾਂ ਹਰ ਰੋਜ਼ ਕਿਸੇ ਨਾ ਕਿਸੇ ਥਾਂਤੇ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਵਿੱਚ ਸਥਿਤੀ ਵਿਗੜ ਗਈ ਹੈ। ਉਨ੍ਹਾਂ ਕਿਹਾ ਕਿ ਡਕੈਤੀ, ਚੋਰੀ, ਡਕੈਤੀ, ਗੈਂਗਵਾਰ, ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵਧੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ ਹੋ ਰਹੀ ਹੈ। ਪਹਿਲਾਂ ਅਜਿਹੀਆਂ ਘਟਨਾਵਾਂ ਰਾਤ ਨੂੰ ਦੇਖਣ ਨੂੰ ਮਿਲਦੀਆਂ ਸਨ, ਪਰ ਹੁਣ ਡਰ ਦੀ ਘਾਟ ਕਾਰਨ ਅਪਰਾਧੀ ਦਿਨ ਵੇਲੇ ਵੀ ਆਸਾਨੀ ਨਾਲ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਹੁਣ ਲੋਕ ਦਿਨ ਵੇਲੇ ਵੀ ਸੁਰੱਖਿਅਤ ਨਹੀਂ ਹਨ। ਅਜਿਹੀਆਂ ਘਟਨਾਵਾਂ ਕਾਰਨ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸੁਰੱਖਿਆਤੇ ਸਵਾਲ ਖੜ੍ਹੇ ਹੋ ਰਹੇ ਹਨ। ਸਰਕਾਰ ਦੀ ਲਾਪਰਵਾਹੀ ਕਾਰਨ ਪੰਜਾਬ ਦੀ ਸ਼ਾਂਤੀ ਭੰਗ ਹੋ ਰਹੀ ਹੈ। ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ। ਸਰਕਾਰ ਨੂੰ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

Exit mobile version