ਨਗਰ ਕੌਂਸਲ ਵੱਲੋਂ ਪਿੰਡ ਔਜਲਾ ‘ਚ ਪਾਣੀ ਦੀ ਨਿਕਾਸੀ ਲਈ ਬਣਾਇਆ ਗਿਆ ਆਰਜ਼ੀ ਨਾਲਾ

ਗੁਰਦਾਸਪੁਰ, 24 ਜੁਲਾਈ 2025 (ਮੰਨਨ ਸੈਣੀ)। ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੇ ਯਤਨਾਂ ਸਦਕਾ ਸ਼ਹਿਰ ਦੇ ਵਾਰਡ ਨੰਬਰ 6, ਔਜਲਾ ਵਿਖੇ ਪਾਣੀ ਦੀ ਨਿਕਾਸੀ ਲਈ ਇੱਕ ਆਰਜ਼ੀ ਨਾਲਾ ਬਣਾਇਆ ਗਿਆ ਹੈ। ਇਸ ਨਾਲ ਹੁਣ ਲੋਕਾਂ ਨੂੰ ਮਾਨਸੂਨ ਦੌਰਾਨ ਪਾਣੀ ਭਰਨ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਾਰਡ ਵਿੱਚ ਲੋਕਾਂ ਨੂੰ ਮਾਨਸੂਨ ਦਾ ਪਾਣੀ ਜਮ੍ਹਾ ਹੋਣ ਕਾਰਨ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕੌਂਸਲਰ ਬਲਰਾਜ ਸਿੰਘ ਨੇ ਇਸ ਬਾਰੇ ਪ੍ਰਧਾਨ ਨੂੰ ਜਾਣੂ ਕਰਵਾਇਆ ਸੀ। ਇਸ ਤੋਂ ਬਾਅਦ ਐਡਵੋਕੇਟ ਪਾਹੜਾ ਮੌਕੇ ‘ਤੇ ਪਹੁੰਚੇ ਅਤੇ ਪਾਣੀ ਦੀ ਨਿਕਾਸੀ ਲਈ ਆਰਜ਼ੀ ਨਾਲਾ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਹੀ ਇਸ ਨਾਲੇ ਨੂੰ ਪੱਕਾ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੌਂਸਲ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।

Exit mobile version