ਰਮਨ ਬਹਿਲ ਵਲੋਂ ਪਿੰਡ ਸਾਧੂਚੱਕ, ਹੇਮਰਾਜਪੁਰ ਅਤੇ ਹਯਾਤ ਨਗਰ ਵਿਖੇ 85 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਹੈਲਥ ਐਂਡ ਵੈਲਨੈਸ ਸੈਂਟਰਾਂ’ ਦਾ ਉਦਘਾਟਨ

ਲੋਕਾਂ ਨੂੰ ਘਰ-ਘਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ-ਰਮਨ ਬਹਿਲ

ਰਮਨ ਬਹਿਲ ਵਲੋਂ ਪਿੰਡ ਹੇਮਰਾਜਪੁਰ ਵਿਖੇ ਰੰਗਲਾ ਪੰਜਾਬ ਸਕੀਮ ਅਧੀਨ ਮੀਆਂ ਵਾਟੀ ਜੰਗਲ ਦੀ ਉਸਾਰੀ ਦਾ ਵੀ ਕੀਤਾ ਉਦਘਾਟਨ

ਗੁਰਦਾਸਪੁਰ, 28 ਨਵੰਬਰ 2026 (ਮੰਨਨ ਸੈਣੀ)। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਲੋਕਹਿੱਤ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਉਨ੍ਹਾਂ ਵਲੋਂ ਗ੍ਰਾਮ ਪੰਚਾਇਤ ਸਾਧੂ ਚੱਕ, ਹੇਮਰਾਜਪੁਰ ਅਤੇ ਹਯਾਤ ਨਗਰ ਵਿਖੇ 85 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ ਨਵੇਂ ਬਣੇ ‘ਹੈਲਥ ਐਂਡ ਵੈਲਨੈਸ ਸੈਂਟਰਾਂ’ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਵਲੋਂ ਪਿੰਡ ਹੇਮਰਾਜਪੁਰ ਵਿਖੇ ਰੰਗਲਾ ਪੰਜਾਬ ਸਕੀਮ ਅਧੀਨ ਮੀਆਂ ਵਾਟੀ ਜੰਗਲ ਦੀ ਉਸਾਰੀ ਦਾ ਵੀ ਕੀਤਾ ਉਦਘਾਟਨ ਕੀਤਾ ਗਿਆ ਅਤੇ ਬੂਟਾ ਲਗਾਇਆ ਗਿਆ। ਇਸ ਤੋਂ ਇਲਾਵਾ ਪਿੰਡ ਵਿੱਚ ਸਮਸ਼ਾਨਘਾਟ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਸ਼ੈੱਡ ਦਾ ਵੀ ਉਦਘਾਟਨ ਕੀਤਾ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਅੱਜ ਤਿੰਨ ਪਿੰਡਾਂ ਵਿੱਚ ‘ਹੈਲਥ ਐਂਡ ਵੈਲਨੈਸ ਸੈਂਟਰਾਂ’ ਦਾ ਉਦਘਾਟਨ ਕੀਤਾ ਗਿਆ ਹੈ, ਜਿਥੇ ਮਰੀਜ਼ਾਂ ਨੂੰ ਵੱਖ ਵੱਖ ਬਿਮਾਰੀਆਂ ਦਾ ਇਲਾਜ ਕਰਵਾ ਸਕਣਗੇ।

ਰਮਨ ਬਹਿਲ ਨੇ ਕਿਹਾ ਕਿ ਲੋਕਾਂ ਨੂੰ ਘਰ-ਘਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੈਲਥ ਐਂਡ ਵੈੱਲਨੈੱਸ ਸੈਂਟਰ ਨਾਲ ਇਲਾਕੇ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸੁਵਿਧਾਵਾਂ ਮਿਲਣਗੀਆਂ।

ਰਮਨ ਬਹਿਲ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲੈਬ ਟੈਸਟ ਲਈ ਜਰੂਰੀ ਸਮਾਨ ਮੁਹੱਈਆ ਕਰਵਾਇਆਗਿਆ ਹੈ। ਦਵਾਈਆਂ ਦਾ ਵੀ ਪੂਰਾ ਸਟਾਕ ਵੀ ਮੌਜੂਦ ਹੈ। ਉਨ੍ਹਾਂ ਸਿਹਤ ਸਟਾਫ ਨੂੰ ਮਰੀਜਾਂ ਦੀ ਦਿੱਕਤ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਕਿਹਾ ਗਿਆ ਹੈ ਅਤੇ ਕਿਹਾ ਕਿ ਜਰੂਰੀ ਟੈਸਟ ਕਿੱਟਾਂ, ਐਮਰਜੈਂਸੀ ਕਿੱਟਾਂ ਸਟਾਕ ਵਿੱਚ ਰੱਖਿਆ ਜਾਣ।

ਰਮਨ ਬਹਿਲ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਰੀਬ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬਾ ਵਾਸੀਆਂ ਦੇ ਹਿੱਤ ਵਿੱਚ ਰਿਕਾਰਡ ਕਾਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਘਰ ਨੂੰ ਬਿੱਜਲੀ ਦੇ ਮਹੀਨੇ ਦੇ 300 ਯੂਨਿਟ ਮੁਫ਼ਤ ਦਿੱਤੇ ਜਿਸ ਨਾਲ ਹੁਣ ਪੰਜਾਬ ਦੇ 90% ਘਰਾਂ ਦੇ ਬਿੱਜਲੀ ਬਿੱਲ ਜ਼ੀਰੋ ਆ ਰਹੇ ਹਨ।ਪੰਜਾਬ ਦੇ ਹਰ ਪਰਿਵਾਰ ਦੇ ਇਲਾਜ ਲਈ 10 ਲੱਖ ਰੁਪਏ ਦਾ ਕੈਸ਼ਲੇਸ ਇਲਾਜ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਤੋਂ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 50 ਸਾਲ ਤੋਂ ਉਪਰ ਬਜ਼ੁਰਗਾਂ ਲਈ ਤੀਰਥ ਯਾਤਰਾ ਦਾ ਪ੍ਰਬੰਧ ਕੀਤਾ ਗਿਆ ਹੈ। ਮੁਹੱਲਾ ਕਲੀਨੀਕਾਂ ਰਾਹੀਂ ਹੁਣ ਤੱਕ ਕਰੋੜਾਂ ਪੰਜਾਬੀ ਆਪਣਾ ਇਲਾਜ਼ ਕਰਵਾ ਚੁੱਕੇ ਹਨ ਅਤੇ ਕਰਵਾ ਰਹੇ ਹਨ। ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਗਈ ਹੈ।

ਇਸ ਮੌਕੇ ਸਰਪੰਚ ਓਂਕਾਰ ਸਿੰਘ ਨਾਗੀ, ਸਰਪੰਚ ਰਮਨਬੀਰ ਸਿੰਘ ਰੋਮੀ ਬਾਜਵਾ, ਸਰਪੰਚ ਰਜਤ ਮਸੀਹ, ਬਲਾਕ ਸਮਿਤੀ ਮੈਂਬਰ ਪ੍ਰਭੂ ਮਸੀਹ, ਸੀਨਿਅਰ ਮੈਡੀਕਲ ਅਫ਼ਸਰ ਡਾਕਟਰ ਨਵਦੀਪ ਕੌਰ, ਸੀਨੀਅਰ ਆਗੂ ਹਿਤੇਸ਼ ਮਹਾਜਨ, ਸਮੂਹ ਪੰਚਾਇਤ ਮੈਂਬਰ, ਪਿੰਡ ਦੇ ਪਤਵੰਤੇ ਵਸਨੀਕ ਅਤੇ ਪਾਰਟੀ ਦੇ ਸਾਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

Exit mobile version