ਗੁਰਦਾਸਪੁਰ, 29 ਜੁਲਾਈ 2025 (ਮੰਨਨ ਸੈਣੀ)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਰਸ਼ਨ ਮਹਾਜਨ ਨੂੰ ਕਾਂਗਰਸ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਅਤੇ ਭੋਆ ਦਾ ਸੰਗਠਨ ਆਬਜ਼ਰਵਰ ਨਿਯੁਕਤ ਕੀਤਾ ਹੈ।
ਦਰਸ਼ਨ ਮਹਾਜਨ ਨੇ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪ੍ਰਵਾਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਕੈਪਟਨ ਸੰਦੀਪ ਸਿੰਘ ਸੰਧੂ ਅਤੇ ਸਮੂਹ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
