ਚੰਡੀਗੜ੍ਹ, 30 ਜੁਲਾਈ, 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਆਮ ਚੋਣਾਂ 05.10.2025 ਤੱਕ ਕਰਵਾਉਣ ਦੇ ਫੈਸਲੇ ਤੋਂ ਬਾਅਦ, ਚੋਣ ਹਲਕੇ ਬਣਾਉਣ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ.
ਵਿਕਾਸ ਭਵਨ, ਸੈਕਟਰ 62, ਫੇਜ਼ 8, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਜਾਰੀ ਪੱਤਰ ਅਨੁਸਾਰ, ਰਾਜ ਦੇ ਸਮੂਹ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਇਸ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ.
