ਚੰਡੀਗੜ੍ਹ, 6 ਅਗਸਤ 2025 (ਦੀ ਪੰਜਾਬ ਵਾਇਰ)। ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਐਸੋਸੀਏਸ਼ਨ ਦੇ ਨਵੇਂ ਚੁਣੇ ਗਏ ਪ੍ਰਧਾਨ ਸਕੱਤਰ ਸਿੰਘ ਬੱਲ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਵੀ ਉਨ੍ਹਾਂ ਦੇ ਨਾਲ ਸਨ।
ਮੁਲਾਕਾਤ ਦੌਰਾਨ ਪ੍ਰਧਾਨ ਸਕੱਤਰ ਸਿੰਘ ਬੱਲ ਨੇ ਕੈਬਨਿਟ ਮੰਤਰੀ ਨਾਲ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਅੰਕੁਰ ਮਹਿੰਦਰੂ, ਅਤੇ ਵਾਈਸ ਪ੍ਰਧਾਨਾਂ ਵਿੱਚੋਂ ਤੇਜਦੀਪ ਸੈਣੀ, ਸੰਦੀਪ ਸਿੰਘ ਗਾੜਾ ਅਤੇ ਵਯੋਮ ਭਾਰਦਵਾਜ਼ ਵੀ ਹਾਜ਼ਰ ਸਨ। ਇਸ ਮੁਲਾਕਾਤ ਨੂੰ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਅਤੇ ਸਰਕਾਰ ਨਾਲ ਤਾਲਮੇਲ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
