ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਨਵੇਂ ਚੇਅਰਮੈਨਾਂ ਤੇ ਅਧਿਕਾਰੀਆਂ ਦੀ ਨਿਯੁਕਤੀ, ਮੁੱਖ ਮੰਤਰੀ ਮਾਨ ਨੇ ਦਿੱਤੀ ਵਧਾਈ, ਪੜੋ ਸੂਚੀ

ਚੰਡੀਗੜ੍ਹ, 8 ਅਗਸਤ 2025 (ਦੀ ਪੰਜਾਬ ਵਾਇਰ)। ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹਨਾਂ ਸਾਰਿਆਂ ਨੂੰ ‘ਟੀਮ ਰੰਗਲਾ ਪੰਜਾਬ’ ਵਿੱਚ ਸ਼ਾਮਲ ਹੋਣ ‘ਤੇ ਜੀ ਆਇਆਂ ਨੂੰ ਆਖਦਾ ਹਾਂ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਸਾਰੇ ਨਵੇਂ ਨਿਯੁਕਤ ਅਧਿਕਾਰੀ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਾਰੇ ਸਾਥੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲੀ ਦੀਆਂ ਲੀਹਾਂ ‘ਤੇ ਲਿਆਂਦਾ ਜਾ ਸਕੇ।

Exit mobile version