ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰਿਆ ਨਾਲ ਹੋਈ ਸੀਨੀਅਰ ਵਕੀਲ ਰਾਮਦੀਪ ਪ੍ਰਤਾਪ ਸਿੰਘ ਦੀ ਮੁਲਾਕਾਤ

ਗੁਰਦਾਸਪੁਰ, 9 ਅਗਸਤ 2025 (ਮੰਨਨ ਸੈਣੀ)। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਪ੍ਰਸਿੱਧ ਸੀਨੀਅਰ ਫੌਜਦਾਰੀ ਵਕੀਲ, ਰਾਮਦੀਪ ਪ੍ਰਤਾਪ ਸਿੰਘ, ਨੇ ਹਾਲ ਹੀ ਵਿੱਚ ਪੰਜਾਬ ਦੇ ਮਾਨਯੋਗ ਰਾਜਪਾਲ, ਗੁਲਾਬ ਚੰਦ ਕਟਾਰਿਆ, ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਵਕੀਲ ਰਾਮਦੀਪ ਪ੍ਰਤਾਪ ਸਿੰਘ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਰਾਜਪਾਲ ਦੇ ਵਿਅਕਤਿਤਵ ਦੀ ਤਾਰੀਫ਼ ਕੀਤੀ।

ਸੀਨੀਅਰ ਵਕੀਲ ਰਾਮਦੀਪ ਪ੍ਰਤਾਪ ਸਿੰਘ ਜੋ ਗੁਰਦਾਸਪੁਰ ਤੋਂ ਹਨ ਨੇ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰਿਆ ਇੱਕ ਬਹੁਤ ਹੀ ਨਿੱਘੇ ਅਤੇ ਨਿਮਰ ਸੁਭਾਅ ਦੇ ਮਾਲਕ ਹਨ।

ਰਾਮਦੀਪ ਪ੍ਰਤਾਪ ਸਿੰਘ ਨੇ ਅੱਗੇ ਕਿਹਾ ਕਿ ਰਾਜਪਾਲ ਕਟਾਰੀਆ ਦੀ ਸ਼ਖਸੀਅਤ ਬਹੁਤ ਹੀ ਪ੍ਰਭਾਵਸ਼ਾਲੀ ਹੈ ਅਤੇ ਉਹ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਤਰ੍ਹਾਂ ਦੀਆਂ ਮੁਲਾਕਾਤਾਂ ਕਾਨੂੰਨੀ ਅਤੇ ਸਮਾਜਿਕ ਖੇਤਰ ਵਿੱਚ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਦੀਆਂ ਹਨ।

Exit mobile version