ਗੁਰਦਾਸਪੁਰ 17 ਅਗਸਤ 2025 (ਮੰਨਨ ਸੈਣੀ)। ਗੁਰਦਾਸਪੁਰ ਵਿਖੇ 79 ਵੇਂ ਸੁਤੰਤਰਤਾ ਦਿਵਸ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਬਿਹਤਰੀਨ ਸੇਵਾਵਾਂ ਦੇਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਕੌਰ ਨੂੰ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡੀ.ਈ.ਓ. ਸ਼੍ਰੀਮਤੀ ਪਰਮਜੀਤ ਕੌਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਮਿਹਨਤ ਕਰਕੇ ਸਿੱਖਿਆ ਵਿਭਾਗ ਨੂੰ ਬੁਲੰਦੀਆਂ ਤੇ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ( ਸਟੇਟ ਐਵਾਰਡੀ ) , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾ ਤੇ ਬਲਾਕ ਸਿੱਖਿਆ ਅਫ਼ਸਰਾਂ ਵੱਲੋਂ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡੀ.ਈ.ਓ. ਦਫ਼ਤਰ ਤੋਂ ਜ਼ਿਲ੍ਹੇ ਦੇ ਆਹਲਾ ਅਫ਼ਸਰ ਤੇ ਸਟਾਫ ਹਾਜ਼ਰ ਸੀ ।
