ਗੁਰਦਾਸਪੁਰ, 27 ਅਗਸਤ 2025 (ਮੰਨਨ ਸੈਣੀ)। ਜ਼ਿਲ੍ਹੇ ਦੇ ਦੋਰਾੰਗਲਾ ਕਸਬੇ ਵਿੱਚ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਹੜ੍ਹ ਦਾ ਪਾਣੀ ਵੜ ਜਾਣ ਕਾਰਨ ਲਗਭਗ 400 ਵਿਦਿਆਰਥੀ ਅਤੇ 40 ਸਟਾਫ਼ ਮੈਂਬਰ ਫਸ ਗਏ ਹਨ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪਾਣੀ ਕਿਨਾਰਿਆਂ ਤੋਂ ਬਾਹਰ ਆ ਗਿਆ ਹੈ ਅਤੇ ਤੇਜ਼ੀ ਨਾਲ ਕਲਾਨੌਰ ਵੱਲ ਵੱਧ ਰਿਹਾ ਹੈ, ਜਿਸ ਨਾਲ ਆਸ-ਪਾਸ ਦੇ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਹਾਲਕਿ ਕੁਝ ਦਲੇਰ ਪਰਿਵਾਰਾਂ ਵੱਲੋਂ ਆਪਣੀ ਜਾਨ ਜੋਖਿਮ ਅੰਦਰ ਪਾ ਕੇ ਆਪਣੇ ਚਾਰ ਕੁ ਬੱਚੇ ਬਾਹਰ ਲਿਆਂਦੇ ਗਏ ਹਨ, ਪਰ ਬਾਕਿ ਸੱਭ ਉੱਥੇ ਫਸੇ ਹੋਏ ਹਨ।
ਪਾਣੀ ਦਾ ਪੱਧਰ ਵਧਿਆ
ਪਾਣੀ ਵਧਣ ਕਾਰਨ ਦਬੂੜੀ ਵਿਖੇ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਵੀ ਲਗਭਗ ਪੰਜ ਫੁੱਟ ਪਾਣੀ ਜਮ੍ਹਾ ਹੋ ਗਿਆ ਹੈ। ਸਕੂਲ ਦੇ ਪ੍ਰਿੰਸੀਪਲ ਨਰੇਸ਼ ਕੁਮਾਰ ਨੇ ਫ਼ੋਨ ‘ਤੇ ਦੱਸਿਆ ਕਿ ਸਕੂਲ ਵਿੱਚ ਵੱਖ-ਵੱਖ ਕਲਾਸਾਂ ਦੇ ਕੁੱਲ 400 ਵਿਦਿਆਰਥੀ ਫਸੇ ਹੋਏ ਹਨ, ਜੋ ਕਿ ਹੋਸਟਲ ਵਿੱਚ ਰਹਿ ਰਹੇ ਸਨ। ਉਨ੍ਹਾਂ ਦੇ ਨਾਲ-ਨਾਲ 40 ਅਧਿਆਪਕ ਅਤੇ ਹੋਰ ਕਰਮਚਾਰੀ ਵੀ ਸਕੂਲ ਵਿੱਚ ਫਸੇ ਹੋਏ ਹਨ।
ਪ੍ਰਸ਼ਾਸਨ ਤੋਂ ਮਦਦ ਦੀ ਅਪੀਲ
ਪ੍ਰਿੰਸੀਪਲ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਮਦਦ ਲਈ ਅਪੀਲ ਕੀਤੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਪ੍ਰਸ਼ਾਸਨ ਵੱਲੋਂ ਜਲਦ ਹੀ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਥਿਤੀ ਨੇ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਕਿਉਂਕਿ ਕਈ ਹੋਰ ਪਿੰਡ ਵੀ ਪਾਣੀ ਦੀ ਮਾਰ ਹੇਠ ਆਏ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੁੱਦ ਇੱਸ ਵੱਕਤ ਗੁਰਦਾਸਪੁਰ ਦੇ ਦੌਰੇ ਤੇ ਹਨ
