ਚੰਡੀਗੜ੍ਹ, 27 ਅਗਸਤ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਦੀ ਸਸਪੈਂਸ਼ਨ ਰੱਦ ਕਰ ਦਿੱਤੀ ਹੈ। 25 ਅਪ੍ਰੈਲ 2025 ਨੂੰ ਜਾਰੀ ਹੋਏ ਆਰਡਰ ਨੂੰ ਹੁਣ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ।
ਹੋਮ ਅਫ਼ੇਅਰਜ਼ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਪਰਮਾਰ ਨੂੰ ਹੁਣ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੀ ਨਵੀਂ ਤਾਇਨਾਤੀ ਸਬੰਧੀ ਆਰਡਰ ਜਲਦ ਜਾਰੀ ਕੀਤੇ ਜਾਣਗੇ।
ਇਹ ਫ਼ੈਸਲਾ ਪੰਜਾਬ ਦੇ ਗਵਰਨਰ ਦੀ ਮਨਜ਼ੂਰੀ ਤੋਂ ਬਾਅਦ ਹੋਇਆ ਹੈ।
