ਚੇਅਰਮੈਨ ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 850 ਰਾਸ਼ਨ ਕਿੱਟਾਂ ਵੰਡੀਆਂ

ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਖੜੀ – ਰਮਨ ਬਹਿਲ

ਗੁਰਦਾਸਪੁਰ, 29 ਅਗਸਤ ( ਮੰਨਨ ਸੈਣੀ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ ਹਨ। ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਪਿੰਡ ਚੱਗੂਵਾਲ, ਸਿੰਘੋਵਾਲ, ਅਲੂਨਾ, ਹਰਦੋਛੰਨੀ, ਕਮਾਲਪੁਰ ਅਫ਼ਗ਼ਾਨਾਂ, ਬਲੱਗਣ, ਹਰਦਾਨ, ਖੋਖਰ ਰਾਜਪੂਤਾ ਅਤੇ ਦਾਖਲਾ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਦੀਆਂ 850 ਕਿੱਟਾਂ ਵੰਡੀਆਂ ਗਈਆਂ।ਇਸ ਮੌਕੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਧਰਵਾਸ ਦਿੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦਾ ਅਸੀਂ ਸਾਰੇ ਮਿਲ ਕੇ ਸਾਹਮਣਾ ਕਰਾਂਗੇ ਅਤੇ ਜਲਦੀ ਹੀ ਇਸ ਸਭ ਵਿੱਚੋਂ ਉੱਭਰਾਂਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਦਾ ਹੈਲੀਕਾਪਟਰ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮਗਰੀ ਪਹੁੰਚਾਅ ਰਿਹਾ ਹੈ। ਸ੍ਰੀ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਵੀ ਕੀਤੀ ਜਾਵੇਗੀ।

Exit mobile version