ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਗੁਰਦਾਸਪੁਰ ਜ਼ਿਲੇ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ

ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਨਿੱਘਾ ਸਵਾਗਤ

ਬਟਾਲਾ, 29 ਅਗਸਤ 2025 (ਮੰਨਨ ਸੈਣੀ )।  ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਅੱਜ ਸ਼ਾਮ ਗੁਰਦਾਸਪੁਰ ਜ਼ਿਲੇ ਦੀ ਧਰਤੀ (ਨੇੜੇ ਅੱਡਾ ਆਦੋਵਾਲ) ਤੇ ਪਹੁੰਚਣ ਤੇ ਭਰਵਾਂ, ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ  ਗੁਰਦਾਸਪੁਰ ਦਲਵਿੰਦਰਜੀਤ ਸਿੰਘ ਅਤੇ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ ਬਟਾਲਾ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਸ੍ਰੀਮਤੀ ਜਸਵੰਤ ਕੋਰ ਐਸ.ਪੀ   ਤਹਿਸੀਲਦਾਰ ਨਿਤਿਨ ਸਹੋਤਾ,ਬੀ.ਡੀ.ਪੀ.ਓ ਬਲਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਗੁਰਵਿੰਦਰਪਾਲ ਸਿੰਘ ਗੋਰਾ ਅਤੇ ਗੁਰਤਿੰਦਰਪਾਲ ਸਿੰਘ ਮਾਂਟੂ ਮੌਜੂਦ ਸਨ।

ਇਸ ਮੌਕੇ  ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਵੱਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਜਾਣਗੇ।

ਇਸ ਮੌਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਨੇ ਸੰਗਤਾਂ ਦਾ ਸਵਾਗਤ ਕਰਦਿਆਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ।

ਇਸ ਮੌਕੇ ਦਲਵਿੰਦਰਜੀਤ ਸਿੰਘ, ਡਾਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪਰਸ਼ਾਸਨ ਗੁਰਦਾਸਪੁਰ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ ਤੇ ਸੰਗਤਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ ਤੇ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਪੁਰਬ ਸਮਾਗਮ ਦੌਰਾਨ ਪ੍ਰਸ਼ਾਸਨ ਨਾਲ ਸਹਿਯੋਗ ਕਰਨ।

Exit mobile version