ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਕੋਸ਼ ਲਈ ₹25 ਲੱਖ ਦੀ ਸਹਾਇਤਾ

ਗੁਰਦਾਸਪੁਰ, 2 ਸਤੰਬਰ 2025 ( ਨਰੇਸ਼ ਕਾਲੀਆ)। ਪੰਜਾਬ ਵਿੱਚ ਆਈ ਹੜ੍ਹ ਦੀ ਮਾਰ ਕਾਰਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਵੱਲੋਂ ਵੱਡਾ ਯੋਗਦਾਨ ਦਿੱਤਾ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਿਹਤਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਰਾਹਤ ਕੋਸ਼ ਲਈ ₹25 ਲੱਖ ਦਾ ਚੈਕ ਸੌਂਪਿਆ।

ਇਸ ਮੌਕੇ ‘ਤੇ ਮਿਹਤਾ ਨੇ ਕਿਹਾ ਕਿ ਪੀ.ਸੀ.ਏ. ਸਿਰਫ਼ ਖੇਡਾਂ ਨੂੰ ਹੀ ਨਹੀਂ, ਸਗੋਂ ਸਮਾਜਕ ਜ਼ਿੰਮੇਵਾਰੀਆਂ ਨੂੰ ਵੀ ਗੰਭੀਰਤਾ ਨਾਲ ਨਿਭਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਹੜ੍ਹ ਕਾਰਨ ਪ੍ਰਭਾਵਿਤ ਲੋਕਾਂ ਦੇ ਦੁੱਖ-ਦਰਦ ‘ਚ ਸਾਰਾ ਪੰਜਾਬ ਖੜ੍ਹਾ ਹੈ ਅਤੇ ਐਸੋਸੀਏਸ਼ਨ ਵੱਲੋਂ ਇਹ ਯੋਗਦਾਨ ਇਕ ਛੋਟੀ ਜਿਹੀ ਕੋਸ਼ਿਸ਼ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹ ਪੀੜਤਾਂ ਲਈ ਹਰ ਇਕ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਨੇ ਸੂਬੇ ਦੇ ਲੋਕਾਂ, ਸਮਾਜਿਕ ਸੰਗਠਨਾਂ ਅਤੇ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ।

Exit mobile version