ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ 120 ਕੁਇੰਟਲ ਚਾਰਾ ਭੇਜਿਆ

ਇਸ ਸੰਕਟ ਦੀ ਘੜੀ ਵਿੱਚ ਭਗਵੰਤ ਮਾਨ ਸਰਕਾਰ ਲੋਕਾਂ ਦੇ ਨਾਲ ਹੈ – ਰਮਨ ਬਹਿਲ

ਗੁਰਦਾਸਪੁਰ, 02 ਸਤੰਬਰ 2025 (ਮੰਨਨ ਸੈਣੀ )। ਸੀਨੀਅਰ ਆਗੂ ਸ੍ਰੀ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਸੇਵਾ ਦੇ ਕਾਰਜ ਲਗਾਤਾਰ ਜਾਰੀ ਹਨ। ਸ੍ਰੀ ਰਮਨ ਬਹਿਲ ਵੱਲੋਂ ਜਿੱਥੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ ਓਥੇ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਦੇ ਚਾਰੇ ਤੇ ਇਲਾਜ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।

ਸ੍ਰੀ ਰਮਨ ਬਹਿਲ ਵੱਲੋਂ ਅੱਜ ਸੇਵਾ ਕਾਰਜਾਂ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਲੋਲੇ ਨੰਗਲ, ਕਮਾਲਪੁਰ ਅਫ਼ਗਾਨਾ ਅਤੇ ਹਰਦੋਛੰਨੀ ਵਿਖੇ 120 ਕੁਇੰਟਲ ਚਾਰਾ (ਅਚਾਰ) ਪਸੂਆ ਲਈ ਭੇਜਿਆ ਗਿਆ। ਇਸ ਮੌਕੇ ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਜਿੱਥੇ ਪੰਜਾਬ ਸਰਕਾਰ ਹਰ ਤਰ੍ਹਾਂ ਨਾਲ ਲੋਕਾਂ ਦੀ ਮਦਦ ਕਰ ਰਹੀ ਹੈ ਓਥੇ ਉਹ ਨਿੱਜੀ ਤੌਰ ‘ਤੇ ਵੀ ਆਪਣੇ ਲੋਕਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਹੜ੍ਹਾਂ ਦਾ ਸੰਕਟ ਵੱਡਾ ਹੈ ਪਰ ਅਸੀਂ ਸਾਰੇ ਮਿਲ ਕੇ ਇਸ ਕੁਦਰਤੀ ਆਫ਼ਤ ਉੱਪਰ ਕਾਬੂ ਜ਼ਰੂਰ ਪਾ ਲਵਾਂਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਹਰ ਤਰਾਂ ਨਾਲ ਮਦਦ ਕੀਤੀ ਜਾ ਰਹੀ ਹੈ।

Exit mobile version