ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਭਲਕੇ ਆ ਰਹੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਹੋਣਗੇ ਨਾਲ

ਗੁਰਦਾਸਪੁਰ, 3 ਸਤੰਬਰ 2025 (ਮੰਨਨ ਸੈਣੀ)। ਪੰਜਾਬ ਅੰਦਰ ਹੜ੍ਹ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਗੁਰਦਾਸਪੁਰ ਜ਼ਿਲ੍ਹੇ ਦੇ ਦੌਰੇ ‘ਤੇ ਆ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਰਹਿਣਗੇ।

ਦੌਰੇ ਦੌਰਾਨ ਕੇਜਰੀਵਾਲ ਅਤੇ ਮਾਨ ਦੋਵੇਂ ਹੀ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਰੂ-ਬਰੂ ਹੋਣਗੇ। ਉਹ ਲੋਕਾਂ ਵੱਲੋਂ ਭੋਗੇ ਜਾ ਰਹੇ ਨੁਕਸਾਨ, ਚੁਣੌਤੀਆਂ ਤੇ ਜ਼ਮੀਨੀ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।

Exit mobile version