ਚੰਡੀਗੜ੍ਹ, 5 ਸਤੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਪਿਛਲੇ ਦੋ ਦਿਨਾਂ ਤੋਂ ਖ਼ਰਾਬ ਚੱਲ ਰਹੀ ਹੈ। ਸਿਹਤ ਵਿੱਚ ਸੁਧਾਰ ਨਾ ਹੋਣ ਕਰਕੇ ਅੱਜ ਉਨ੍ਹਾਂ ਨੂੰ ਚੰਡੀਗੜ੍ਹ ਦੇ ਫੋਰਟਿਸ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ, ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਸਪਤਾਲ ਵਿੱਚ ਦਾਖਲ ਕਰਨ ਦੀ ਸਲਾਹ ਦਿੱਤੀ ਹੈ। ਹਾਲਾਂਕਿ ਇਸ ਵੇਲੇ ਉਨ੍ਹਾਂ ਦੀ ਸਿਹਤ ਸਬੰਧੀ ਅਧਿਕਾਰਿਕ ਬੁਲੇਟਿਨ ਦੀ ਉਡੀਕ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਨੇੜਲੇ ਸਰੋਤਾਂ ਅਨੁਸਾਰ, ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਜ਼ਦੀਕੀ ਦੇਖਭਾਲ ਕਰ ਰਹੀ ਹੈ।
