ਗੁਰਦਾਸਪੁਰ, 8 ਸਤੰਬਰ 2025 (ਮੰਨਨ ਸੈਣੀ)। ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਭਲਕੇ 9 ਸਤੰਬਰ ਨੂੰ ਪੰਜਾਬ ਦੇ ਗੁਰਦਾਸਪੁਰ ਦਾ ਹਵਾਈ ਦੌਰਾ ਕਰਨਗੇਂ। ਉਨ੍ਹਾਂ ਵੱਲੋਂ ਹਵਾਈ ਦੌਰਾ ਕਰਨ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੀ ਮਿਲਿਆ ਜਾਵੇਗਾ।
ਇਸ ਬਾਬਤ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਦੀ ਸਾਰ ਲੈਣ ਲਈ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਭਲਕੇ ਕਰੀਬ 4 ਵਜੇ ਗੁਰਦਾਸਪੁਰ ਪਹੁੰਚ ਰਹੇ ਹਨ। ਉਨ੍ਹਾਂ ਵੱਲੋਂ ਬਾਰੀਕੀ ਨਾਲ ਆਪ ਏਰਿਅਲ ਸਰਵੇ ਕਰਕੇ ਹਾਲਾਤਾਂ ਦਾ ਮੁਆਇਨਾ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਹਿਮਾਚਲ ਦਾ ਵੀ ਦੌਰਾ ਕਰ ਕੇ ਆਉਣਗੇਂ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਕਰਨਗੇਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਅਧਿਕਾਰੀਆਂ ਨਾਲ ਕਰਨਗੇਂ ਮੀਟਿੰਗ
