ਕੇਂਦਰੀ ਡੇਅਰੀ,ਪਸ਼ੂ ਪਾਲਣ ਅਤੇ ਮੱਛੀ ਪਾਲਣ ਰਾਜ ਮੰਤਰੀ ਜਾਰਜ ਕੁਰੀਅਨ ਵੱਲੋਂ ਹੜ੍ਹ ਕਾਰਨ ਪ੍ਰਭਾਵਿਤ ਡੇਰਾ ਬਾਬਾ ਨਾਨਕ ਹਲਕੇ ਦਾ ਦੌਰਾ ਕੀਤਾ ਗਿਆ

ਗੁਰਦਾਸਪੁਰ, 14 ਸਤੰਬਰ 2025 (ਦੀ ਪੰਜਾਬ ਵਾਇਰ)– ਕੇਂਦਰੀ ਡੇਅਰੀ,ਪਸ਼ੂ ਪਾਲਣ ਅਤੇ ਮੱਛੀ ਪਾਲਣ ਰਾਜ ਮੰਤਰੀ ਜਾਰਜ ਕੁਰੀਅਨ ਨੇ ਹੜ੍ਹ ਕਾਰਨ ਪ੍ਰਭਾਵਿਤ ਡੇਰਾ ਬਾਬਾ ਨਾਨਕ ਹਲਕੇ ਦਾ ਦੌਰਾ ਕੀਤਾ ਕੇਂਦਰੀ ਘੱਟ ਗਿਣਤੀ, ਡੇਅਰੀ, ਪਸ਼ੂ ਪਾਲਣ ਅਤੇ ਮੱਛੀ ਪਾਲਣ ਰਾਜ ਮੰਤਰੀ ਜਾਰਜ ਕੁਰੀਅਨ ਨੇ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ,ਹਲਕਾ ਇੰਚਾਰਜ ਰਵੀ ਕਰਨ ਸਿੰਘ ਕਾਹਲੋਂ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਕੇਂਦਰੀ ਘੱਟ ਗਿਣਤੀ, ਡੇਅਰੀ, ਪਸ਼ੂ ਪਾਲਣ ਅਤੇ  ਮੱਛੀ ਪਾਲਣ ਰਾਜ ਮੰਤਰੀ ਜਾਰਜ ਕੁਰੀਅਨ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹ ਕਾਰਨ ਫਸਲਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਜਿਸ ਵਿੱਚ ਕਈ ਲੋਕਾਂ ਦੀਆਂ ਜਾਨਾਂ ਗਈਆਂ, ਕਈ ਜਾਨਵਰ ਵਹਿ ਗਏ ਅਤੇ ਕਈ ਲੋਕਾਂ ਦੇ ਘਰ ਤਬਾਹ ਹੋ ਗਏ। ਇਹ ਘਟਨਾ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਭਾਜਪਾ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 1600 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕਰਕੇ ਵੱਡੀ ਰਾਹਤ ਦਿੱਤੀ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਹਰ ਵਰਗ ਦੇ ਲੋਕਾਂ ਨੂੰ ਲਾਭ ਮਿਲੇਗਾ। ਇਸ ਤੋਂ ਇਲਾਵਾ ਮ੍ਰਿਤਕਾਂ ਨੂੰ ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇ ਕੇ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਫੰਡ ਕਿਸਾਨਾਂ, ਮਜ਼ਦੂਰਾਂ ਅਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਦਿੱਤਾ ਗਿਆ ਹੈ ਤਾਂ ਜੋ ਹੜ੍ਹਾਂ ਕਾਰਨ ਘਰਾਂ, ਫਸਲਾਂ, ਜਾਨਵਰਾਂ, ਪੋਲਟਰੀ ਫਾਰਮਾਂ, ਮੱਛੀ ਫਾਰਮਾਂ ਆਦਿ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।

ਜ਼ਿਲ੍ਹਾ ਪੑਧਾਨ ਬਘੇਲ ਸਿੰਘ ਬਾਹੀਆਂ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਹੜ੍ਹਾਂ ਦੇ ਰੂਪ ਵਿੱਚ ਤ੍ਰਾਸਦੀ ਆਈ ਹੈ, ਭਾਜਪਾ ਆਗੂ ਅਤੇ ਵਰਕਰ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਲੋਕਾਂ ਲਈ ਬਚਾਅ ਅਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤ੍ਰਾਸਦੀ ਨਾਲ ਬਹੁਤ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਸੰਕਟ ਦੀ ਘੜੀ ਦਾ ਸਾਹਮਣਾ ਕਰ ਰਹੇ ਲੋਕਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦੀ ਹੈ। ਇਸ ਮੌਕੇ  ਹਲਕਾ ਇੰਚਾਰਜ ਡੇਰਾ ਬਾਬਾ ਨਾਨਕ ਰਵੀ ਕਰਨ ਸਿੰਘ ਕਾਹਲੋਂ , ਪਰਮੀਤ ਸਿੰਘ ਬੇਦੀ , ਨਿਰਮਲ ਸਿੰਘ ਰੱਤਾ , ਅਜੇਬੀਰ ਸਿੰਘ ਰੰਧਵਾ , ਰਾਜੂ ਪੰਡਿਤ ਆਦਿ ਹਾਜ਼ਰ ਸਨ।

Exit mobile version