ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ, ਹੜ੍ਹ ਪੀੜਤਾਂ ਲਈ ਮੁਆਵਜ਼ੇ ਅਤੇ ਕਾਨੂੰਨਾਂ ‘ਤੇ ਹੋਵੇਗੀ ਚਰਚਾ

Punjab Vidhan Sabha

ਚੰਡੀਗੜ੍ਹ, 18 ਅਗਸਤ 2025 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਗਈ ਖ਼ਬਰ ਮੁਤਾਬਕ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ 29 ਸਤੰਬਰ, 2025 ਤੱਕ ਸੱਦਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਇੱਕ ਅਹਿਮ ਕਦਮ ਚੁੱਕਿਆ ਹੈ।

ਇਹ ਸੈਸ਼ਨ ਖਾਸ ਤੌਰ ‘ਤੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਮੁਆਵਜ਼ਾ ਦੇਣ ਸੰਬੰਧੀ ਮੁੱਦਿਆਂ ‘ਤੇ ਚਰਚਾ ਕਰਨ ਲਈ ਬੁਲਾਇਆ ਗਿਆ ਹੈ। ਇਸ ਦੌਰਾਨ, ਪੰਜਾਬ ਵਿਧਾਨ ਸਭਾ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਅਤੇ ਮੁਆਵਜ਼ੇ ਲਈ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਵਿਧਾਨ ਸਭਾ ਦਾ ਇਹ ਸੈਸ਼ਨ 26 ਸਤੰਬਰ ਨੂੰ ਸਵੇਰੇ 11:00 ਵਜੇ ਚੰਡੀਗੜ੍ਹ ਸਥਿਤ ਪੰਜਾਬ ਵਿਧਾਨ ਸਭਾ ਹਾਲ ਵਿੱਚ ਸ਼ੁਰੂ ਹੋਵੇਗਾ। ਸਰਕਾਰ ਦਾ ਮੰਨਣਾ ਹੈ ਕਿ ਇਸ ਵਿਸ਼ੇਸ਼ ਸੈਸ਼ਨ ਰਾਹੀਂ ਹੜ੍ਹ ਪੀੜਤਾਂ ਨੂੰ ਜਲਦ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਦਦ ਪਹੁੰਚਾਈ ਜਾ ਸਕੇਗੀ।

ਉੱਧਰ ਪੰਜਾਬ ਵਿਧਾਨ ਸਭਾ ਸਕੱਤਰਰੇਤ ਵੱਲੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਕਿ ਪੰਜਾਬ ਵਿਧਾਨ ਸਭਾ (ਪੰਜਾਬ ਲੈਜਿਸਲੇਟਿਵ ਅਸੈਂਬਲੀ) ਦੀ ਕਾਰਜਵਿਧੀ ਅਤੇ ਕਾਰਜ ਸੰਚਾਲਣ ਨਿਯਮਾਵਲੀ ਦੇ ਨਿਯਮ 16 ਦੀ ਦੂਜੀ ਸ਼ਰਤੀ ਧਾਰਾ ਅਧੀਨ ਮਾਣਯੋਗ ਸਪੀਕਰ ਸਾਹਿਬ ਨੇ ਪ੍ਰਸੰਨਤਾਪੂਰਵਕ ਪੰਜਾਬ ਵਿਧਾਨਸਭਾ ਜੋ ਕਿ 15 ਜੁਲਾਈ 2025 ਨੂੰ ਅਣਮਿੱਥੇ ਸਮੇਂ ਲਈ ਸਥਗਿਤ ਹੋ ਗਈ ਸੀ ਨੂੰ 26 ਸਤੰਬਰ 2025 ਨੂੰ 11 ਵਜੇ (ਪੂਰਵ ਦੁਪਹਿਰ) ਪੰਜਾਬ ਵਿਧਾਨਸਭਾ, ਵਿਧਾਨ ਭਵਨ ਚੰਡੀਗੜ੍ਹ ਵਿਖੇ ਇੱਕਤਰ ਹੋਣ ਲਈ ਬੁਲਾਇਆ ਹੈ।

Exit mobile version