ਵਿਕਾਸ ਪੱਖੋਂ ਹਲਕਾ ਕਾਦੀਆਂ ਨੂੰ ਬਣਾਇਆ ਜਾਵੇਗਾ ਮੋਹਰੀ – ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 23 ਸਤੰਬਰ 2025 (ਮਨਨ ਸੈਣੀ )। ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਪੁਰਾਣੇ ਧਾਰੀਵਾਲ ਤੋਂ ਪੀਰ ਦੀ ਸੈਨ ਦੀ ਫਿਰਨੀ ਅਤੇ ਪਿੰਡ ਪੀਰ ਦੀ ਸੈਨ ਤੋਂ ਸੁਜਾਨਪੁਰ, ਖੁੰਡਾ ਰੋਡ ਤੋਂ ਮਾਲੀ ਸਮਰਾਏ ਦੀਆਂ ਸੰਪਰਕ ਸੜਕਾਂ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਹਾਜ਼ਰ ਇਕੱਠਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਵਿਕਾਸ ਕਾਰਜਾਂ ਲਈ ਵਿਸ਼ੇਸ਼ ਗਰਾਂਟ ਭੇਜੀ ਗਈ ਹੈ ਜਿਸ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਹਲਕਾ ਕਾਦੀਆਂ ਨੂੰ ਵਿਕਾਸ ਪੱਖੋਂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਕਾਦੀਆਂ ਹਲਕੇ ਦੇ ਪਿੰਡਾਂ ਦੀਆਂ ਪ੍ਰਮੁੱਖ ਸੰਪਰਕ ਸੜਕਾਂ ਨੂੰ ਬਣਾਉਣ ਲਈ ਨੀਂਹ ਪੱਥਰ ਰੱਖੇ ਗਏ ਹਨ ਅਤੇ ਜਲਦੀ ਹੀ ਇਹ ਸੜਕਾਂ ਬਣ ਕੇ ਮੁਕੰਮਲ ਹੋ ਜਾਣਗੀਆਂ। ਇਨ੍ਹਾਂ ਸੜਕਾਂ ਦੇ ਬਣਨ ਨਾਲ ਜਿੱਥੇ ਰਾਹਗੀਰਾਂ ਨੂੰ ਸਹੂਲਤ ਮਿਲੇਗੀ ਓਥੇ ਇਲਾਕੇ ਤਰੱਕੀ ਦੀ ਰਾਹੇ ਵੀ ਪਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਕਾਦੀਆਂ ਹਲਕੇ ਵਿੱਚ ਗਰਾਂਟਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਪ੍ਰੋਜੈਕਟਾਂ ਲਈ ਸ. ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।
ਇਸ ਮੌਕੇ ਉਨ੍ਹਾਂ ਨਾਲ ਹਰਜੀਤ ਸਿੰਘ ਟਿੱਕਾ, ਚੇਅਰਮੈਨ ਰਿੰਕਾ ਖੁੰਡਾ, ਸਰਪੰਚ ਗੁਰਨਾਮ ਸਿੰਘ, ਸਰਪੰਚ ਗੁਰਦੇਵ ਸਿੰਘ, ਵਾਈਸ ਪ੍ਰਧਾਨ ਨੋਨੀ ਖੋਸਲਾ. ਸਰਪੰਚ ਮਨਿੰਦਰ ਸਿੰਘ, ਸਰਪੰਚ ਜੱਜ, ਯੂਥ ਪ੍ਰਧਾਨ ਗੁਰਦੀਪ ਸਿੰਘ, ਸਰਪੰਚ ਅੰਮ੍ਰਿਤਪਾਲ ਸਿੰਘ, ਸਰਪੰਚ ਸਿਮਰਪ੍ਰੀਤ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।