ਟੀ.ਬੀ. ਮਰੀਜ਼ਾਂ ਲਈ ਰਾਸ਼ਨ ਵੰਡ: ਅਖਿਲ ਭਾਰਤੀ ਅਗਰਵਾਲ ਸੰਮੇਲਨ ਦੀ ਪਹਿਲ

ਗੁਰਦਾਸਪੁਰ, 25 ਸਤੰਬਰ 2025 (ਦੀ ਪੰਜਾਬ ਵਾਇਰ)। ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ, ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਜੀ ਦੀ ਅਗੁਵਾਈ ਹੇਠ, ਅਖਿਲ ਭਾਰਤੀ ਅਗਰਵਾਲ ਸੰਮੇਲਨ ਪੰਜਾਬ ਵੱਲੋਂ 40 ਟੀ.ਬੀ. ਮਰੀਜ਼ਾਂ ਨੂੰ ਪੌਸ਼ਟਿਕ ਖੁਰਾਕ ਲਈ ਰਾਸ਼ਨ ਵੰਡਿਆ ਗਿਆ।

ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਜੀ ਨੇ ਸੰਸਥਾ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਟੀ.ਬੀ. ਮਰੀਜ਼ਾਂ ਲਈ ਪੌਸ਼ਟਿਕ ਖੁਰਾਕ ਬੇਹੱਦ ਜ਼ਰੂਰੀ ਹੈ, ਜਿਸ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ।

ਅਖਿਲ ਭਾਰਤੀ ਅਗਰਵਾਲ ਸੰਮੇਲਨ ਦੇ ਰਾਜ ਪ੍ਰਧਾਨ ਸੁਰਿੰਦਰ ਅਗਰਵਾਲ ਅਤੇ ਮਹਿਲਾ ਵਿੰਗ ਦੀ ਰਾਜ ਪ੍ਰਧਾਨ ਸਿਮਰਨ ਅਗਰਵਾਲ ਨੇ ਦੱਸਿਆ ਕਿ ਇਸ ਰਾਸ਼ਨ ਵਿੱਚ ਹਾਈ ਪ੍ਰੋਟੀਨ ਪਦਾਰਥ ਸ਼ਾਮਲ ਕੀਤੇ ਗਏ ਹਨ ਤਾਂ ਜੋ ਮਰੀਜ਼ਾਂ ਦੀ ਸਿਹਤ ਵਿੱਚ ਸੁਧਾਰ ਹੋਵੇ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਤੋਂ ਪਹਿਲਾਂ, ਬੀਤੇ ਦਿਨ ਬਟਾਲਾ ਵਿੱਚ ਵੀ 60 ਮਰੀਜ਼ਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਗਿਆ ਸੀ।

ਇਸ ਮੌਕੇ ਏ.ਸੀ.ਐਸ ਡਾਕਟਰ ਪ੍ਰਭਜੋਤ ਕੌਰ ਕਲਸੀ, ਜਿਲਾ ਟੀ.ਬੀ. ਅਫਸਰ ਡਾਕਟਰ ਸੁਚੇਤਨ ਸਮੇਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Exit mobile version