ਰਮਨ ਬਹਲ ਨੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਦੀ ਵਰਕਸ਼ਾਪ ਦਾ ਉਦਘਾਟਨ ਕੀਤਾ


ਭਗਵੰਤ ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਜਰੀਏ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ – ਰਮਨ ਬਹਿਲ



ਗੁਰਦਾਸਪੁਰ 29 ਸਤੰਬਰ 2025 (ਦੀ ਪੰਜਾਬ ਵਾਇਰ)–  ਸਕੂਲ ਸਿੱਖਿਆ ਵਿਭਾਗ ਦੇ ਬਲਾਕ-2 ਗੁਰਦਾਸਪੁਰ ਦੇ 11 ਪਿੰਡਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀ ਮੈਬਰਾਂ ਦੀ ਇੱਕ ਰੋਜ਼ਾ ਵਰਕਸ਼ਾਪ ਸਰਕਾਰੀ ਹਾਈ ਸਕੂਲ ਸਾਧੂਚੱਕ ਵਿਖੇ ਲਗਾਈ ਗਈ। ਜਿਸ ਵਿੱਚ ਲਗਭਗ 150 ਮੈਂਬਰ ਹਾਜ਼ਰ ਹੋਏ। ਇਸ ਵਰਕਸ਼ਾਪ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਰਮਨ ਬਹਿਲ ਨੇ ਕੀਤਾ।

 ਉਹਨਾਂ ਨੇ ਆਪਣੇ ਸੰਬੋਧਨ ਵਿੱਚ ਹਾਜ਼ਰ ਮੈਂਬਰਾਂ ਨੂੰ ਮਾਨ ਸਰਕਾਰ ਦੁਆਰਾ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਮੈਂਬਰਾਂ ਨੂੰ ਉਹਨਾਂ ਦੀ ਜਿੰਮੇਵਾਰੀ ਬਾਰੇ ਜਾਗਰੂਕ ਕੀਤਾ। ਜਿਸ ਵਿੱਚ ਸਕੂਲ ਦੀ ਸਫਾਈ ਅਤੇ ਮਿਡ ਡੇ ਮੀਲ ਦੀ ਗੁਣਵੱਤਾ, ਵਿਦਿਆਰਥੀਆਂ ਦੀ ਹਾਜ਼ਰੀ ਰੈਗੂਲਰ ਕਰਨ, ਮਾਪੇ ਅਧਿਆਪਕ ਮਿਲਣੀ ਸਹਿਯੋਗ ਕਰਨ ਸੰਬਧੀ, ਸਕੂਲੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਮਦਦ ਅਤੇ ਲੜਕੀਆਂ ਦੀ ਸਿੱਖਿਆ ਅਤੇ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।

 ਸ੍ਰੀ ਰਮਨ ਬਹਿਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਜਰੀਏ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ ਅਤੇ ਹੁਣ ਸਰਕਾਰੀ ਸਕੂਲ ਪੜ੍ਹਾਈ ਅਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨਾਲੋਂ ਵੀ ਅੱਗੇ ਹਨ। ਉਹਨਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਇਹ ਕ੍ਰਾਂਤੀਕਾਰੀ ਸੁਧਾਰ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

 ਇਸ ਮੌਕੇ ਹਲਕਾ ਗੁਰਦਾਸਪੁਰ ਦੇ ਸਿੱਖਿਆ ਕੋਆਡੀਨੇਟਰ ਅਸ਼ਵਨੀ ਕੁਮਾਰ, ਬੀ.ਆਰ.ਸੀ. ਸੁਖਬੀਰ ਕੌਰ, ਬੀ.ਪੀ.ਈ.ਓ-2 ਰਾਕੇਸ਼ ਕੁਮਾਰ ਅਤੇ ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਦਵਿੰਦਰ ਕੁਮਾਰ ਹਾਜ਼ਰ ਸਨ।

Exit mobile version