ਗੁਰਦਾਸਪੁਰ, 15 ਅਕਤੂਬਰ 2025 (ਦੀ ਪੰਜਾਬ ਵਾਇਰ)– ਹਲਕਾ ਗੁਰਦਾਸਪੁਰ ਦੇ ਪਿੰਡ ਹਰਦਾਨ ਵਿੱਚ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਦੇ ਦਿਸ਼ਾ ਨਿਰਦੇਸ਼ ਅਤੇ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਜੀ ਦੀ ਰਹਿਨੁਮਾਈ ਹੇਠ ਉਨਾਂ ਦੀ ਟੀਮ ਵੱਲੋਂ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਦੀ ਅਗਵਾਈ ਵਿੱਚ ਲੋਕਾਂ ਨੂੰ ਉਹਨਾਂ ਦੇ ਪਸ਼ੂਆਂ ਦੇ ਚਾਰੇ ਵਾਸਤੇ ਫੀਡ ਵੰਡੀ ਗਈ, ਕਿਉਂਕਿ ਹੜਾਂ ਕਾਰਨ ਇਸ ਪਿੰਡ ਦਾ ਵੀ ਕਾਫੀ ਨੁਕਸਾਨ ਹੋਇਆ ਸੀ ਅਤੇ ਚਾਰੇ ਦਾ ਵੀ ਨੁਕਸਾਨ ਹੋਇਆ ਸੀ। ਜਿਸ ਕਾਰਨ ਪਸ਼ੂਆਂ ਲਈ ਪੱਠਿਆਂ ਦੀ ਕਮੀ ਆ ਰਹੀ ਸੀ। ਸੋ ਸ. ਸੁਖਬੀਰ ਸਿੰਘ ਜੀ ਬਾਦਲ ਵੱਲੋਂ ਭਾਵੇਂ ਲਗਾਤਾਰ ਤਰਨਤਾਰਨ ਵਿਖੇ ਚੋਣ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ, ਪਰ ਉਸਦੇ ਨਾਲ ਲੋਕਾਂ ਦੀ ਨਿਰੰਤਰ ਸੇਵਾ ਜਾਰੀ ਹੈ, ਅਤੇ ਆਉਣ ਵਾਲੇ ਸਮੇਂ ਵਿੱਚ ਵੀ ਜੋ ਲੋਕਾਂ ਦੀਆਂ ਮੁੱਖ ਮੰਗਾਂ ਹੋਣਗੀਆ ਪਹਿਲ ਦੇ ਅਧਾਰ ਤੇ ਹੱਲ ਕੀਤੀਆ ਜਾਣਗੀਆਂ। ਇਸ ਮੌਕੇ ਰਜਿੰਦਰ ਕੁਮਾਰ ਟੀਟਾ ਸਾਬਕਾ ਸਰਪੰਚ ਹਰਦਾਨ, ਐਡਵੋਕੇਟ ਮਨਮੀਤ ਸਿੰਘ ਗੋਰਾਇਆ, ਐਡਵੋਕੇਟ ਮਨਜਿੰਦਰ ਸਿੰਘ ਹਾਜਰ ਸਨ।
ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਵੱਲੋਂ ਪਸ਼ੂਆਂ ਦੇ ਚਾਰੇ ਵਾਸਤੇ ਫੀਡ ਵੰਡੀ
