ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੋਹਿੰਦਰ ਭਗਤ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ, 31 ਅਕਤੂਬਰ 2025 (ਦੀ ਪੰਜਾਬ ਵਾਇਰ)– ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੂਧਿਆਣਾ ਵਿਖੇ ਸਥਿੱਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।

ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਇਸ ਇਤਿਹਾਸਕ ਥਾਂ ਨੂੰ ਮਹਾਨ ਯੋਧਾ ਮਹਾਰਾਜਾ ਰਣਜੀਤ ਸਿੰਘ ਦੀ ਸ਼ੌਰਤਮਈ ਵਿਰਾਸਤ ਨੂੰ ਹੋਰ ਰੂਪ ਪ੍ਰੇਰਕ ਬਣਾਇਆ ਜਾ ਸਕੇ।

ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਨੂੰ ਬਾਰੀਕੀ ਨਾਲ ਸੁਸ਼ੋਭਿਤ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਨੂੰ ਰਾਜ ਦੇ ਸੈਨਿਕ ਇਤਿਹਾਸ ਬਾਰੇ ਜਾਣੂ ਕਰਵਾਇਆ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਰੱਖਿਆ ਸੇਵਾਵਾਂ ਨਾਲ ਜੁੜੀਆਂ ਵਿਰਾਸਤੀ ਥਾਵਾਂ ਦੀ ਸੰਭਾਲ ਅਤੇ ਨਵੀਨੀਕਰਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਬਜਟ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

Exit mobile version