ਚੰਡੀਗੜ੍ਹ, 8 ਨਵੰਬਰ 2025 (ਦੀ ਪੰਜਾਬ ਵਾਇਰ)। ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐੱਸਐੱਸਪੀ) ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ (ਸਸਪੈਂਡ) ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਸ ਫੈਸਲੇ ਤੋਂ ਬਾਅਦ, ਕਮਿਸ਼ਨ ਨੇ ਤੁਰੰਤ ਪ੍ਰਭਾਵ ਨਾਲ ਸੀਪੀ, ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਭੁੱਲਰ, ਆਈਪੀਐੱਸ ਨੂੰ ਐੱਸਐੱਸਪੀ, ਤਰਨਤਾਰਨ ਦਾ ਵਾਧੂ ਚਾਰਜ ਸੌਂਪਣ ਦਾ ਵੀ ਹੁਕਮ ਦਿੱਤਾ ਹੈ।
