ਚੰਡੀਗੜ੍ਹ, 12 ਨਵੰਬਰ 2025 (ਦੀ ਪੰਜਾਬ ਵਾਇਰ) ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਆਪਣਾ ਨਜ਼ਰੀਆ ਹੈ, ਪਰ ਅਕਾਲੀਆਂ ਨਾਲ ਗਠਜੋੜ ਕਰਕੇ ਅਸੀਂ (ਭਾਜਪਾ) ਨੇ ਬਦਨਾਮੀ ਕਰਵਾਉਣੀ ਐ। ਇਹ ਬਿਆਨ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲ੍ਹਾ ਕੈਪਟਨ ਸਾਹਿਬ ਵੀ ਕਹਿੰਦੇ ਸਨ ਪਰ ਬਾਅਦ ਵਿੱਚ ਉਨ੍ਹਾਂ ਵੱਲੋਂ ਵੀ ਆਖ ਦਿੱਤਾ ਗਿਆ ਕਿ ਇਹ ਹਾਈਕਮਾਨ ਦਾ ਫੈਸਲਾ ਹੋਵਗਾ।
ਰਵਨੀਤ ਬਿੱਟੂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਕੋਈ ਸਮਝੌਤਾ ਜਾਂ ਗਠਜੋੜ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਅਤੇ ਬੇਅਦਬੀ ਕਰਨ ਵਾਲਿਆਂ ਜਾਂ ਨਸ਼ਿਆਂ ਦੇ ਸੌਦਾਗਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਬਿੱਟੂ ਨੇ ਅਕਾਲੀ ਦਲ ‘ਤੇ ਨਸ਼ਿਆਂ ਅਤੇ ਬੇਅਦਬੀ ਦੇ ਮੁੱਦਿਆਂ ਨੂੰ ਲੈ ਕੇ ਨਿਸ਼ਾਨਾ ਵੀ ਸਾਧਿਆ ਹੈ ਅਤੇ ਕਿਹਾ ਕਿ ਜੇਕਰ ਭਾਜਪਾ ਅੱਜ ਅਕਾਲੀ ਦਲ ਨਾਲ ਸਮਝੌਤਾ ਕਰ ਲੈਂਦੀ ਹੈ ਤਾਂ ਉਹ ਜਨਤਾ ਨੂੰ ਕੀ ਮੂੰਹ ਦਿਖਾਏਗੀ।
ਇਨ੍ਹਾਂ ਬਿਆਨਾਂ ਤੋਂ ਸਪੱਸ਼ਟ ਹੈ ਕਿ ਭਾਜਪਾ ਪੰਜਾਬ ਵਿੱਚ ਅਕਾਲੀ ਦਲ ਨਾਲ ਗਠਜੋੜ ਨੂੰ ਪੂਰੀ ਤਰ੍ਹਾਂ ਨਾਲ ਖਾਰਜ ਕਰਦੀ ਹੈ ਅਤੇ ਅਗਲੀਆਂ ਚੋਣਾਂ ਇਕੱਲਿਆਂ ਲੜਨ ਦੀ ਤਿਆਰੀ ਵਿੱਚ ਹੈ।
